ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)– ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨਸ਼ਿਆਂ ਖ਼ਿਲਾਫ਼ ਜੰਗ ਤਹਿਤ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਸਤਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਰੇ ਕੇ ਵਿਖੇ ਸਕੂਲ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਰੰਗੋਲੀ ਮੁਕਾਬਲੇ, ਸਲੋਗਨ ਮੁਕਾਬਲੇ, ਪੇਂਟਿੰਗ, ਭਾਸ਼ਣ ਮੁਕਾਬਲਿਆਂ ਵਿੱਚ ਭਾਗ ਲਿਆ । ਇਸ ਮੌਕੇ ਬੋਲਦਿਆਂ ਉਪ-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਬੱਚਿਆਂ ਨੂੰ ਰੋਜਾਨਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਮੁੱਖੀ ਸ.ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ- ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜਿਕ ਸੁਧਾਰ ਲਹਿਰ ਬਣ ਸਕੇ। ਸਟੇਜ ਸੰਚਾਲਕ ਸ੍ਰੀਮਤੀ ਰਜਨੀ ਜੱਗਾ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇਖੁਸ਼ਵਿੰਦਰ ਕੌਰ, ਕਮਲੇਸ਼, ਮਨਦੀਪ ਕੌਰ, ਰਜਨੀ ਕਪੂਰ, ਸੰਦੀਪ ਬੱਬਰ, ਰਜੇਸ਼ ਕੁਮਾਰ, ਅਨੁਰਾਗ, ਸੰਦੀਪ ਗਲਹੋਤਰਾ, ਸੁਮਿਤ ਪਾਲ ਸਿੰਘ ਸੋਢੀ, ਅਨੂ, ਸੰਗੀਤ, ਚੰਚਲ, ਸਤਵਿੰਦਰ ਕੌਰ, ਰਜਨੀ ਖੁਰਾਣਾ, ਮੀਨਾ ਕੁਮਾਰੀ, ਕੁਲਵਿੰਦਰ ਕੌਰ, ਕਿਰਨ ਆਦਿ ਹਾਜ਼ਰ ਸਨ।



