Punjab

ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

ਲੁਧਿਆਣਾ, 12 ਮਈ- ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਮਾਡਲ ਟਾਊਨ ਪੁਲਿਸ ਨੇ ਦੋ ਕਥਿਤ ਮੁਲਜਮਾ ਨੂੰ ਗਿਰਫਤਾਰ ਕੀਤਾ ਹੈ।ਪੁਲਿਸ ਨੇ ਮੁਲਜਮਾਂ ਦੇ ਕਬਜ਼ੇ ਵਿੱਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਸਹਾਇਕ ਥਾਣੇਦਾਰ ਰਵਿੰਦਰ ਕੁਮਾਰ ਦੇ ਬਿਆਨ ਉੱਪਰ ਪੁਲਿਸ ਨੇ ਗਿਰਫਤਾਰ ਕੀਤੇ ਗਏ ਮੁਲਜਮ ਵਿਸ਼ਕਰਮਾ ਟਾਊਨ ਵਾਸੀ ਸੰਦੀਪ ਸਿੰਘ ਅਤੇ ਸੰਤ ਵਿਹਾਰ ਵਾਸੀ ਮਨਿੰਦਰ ਪਾਲ ਸਿੰਘ ਖਿਲਾਫ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਰਵਿੰਦਰ ਕੁਮਾਰ ਮੁਤਾਬਕ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਸੰਦੀਪ ਸਿੰਘ ਅਤੇ ਮਨਿੰਦਰ ਪਾਲ ਸਿੰਘ ਨਸ਼ੀਲੀਆਂ ਗੋਲੀਆਂ ਵੇਚਦੇ ਹਨ। ਪੁਲਿਸ ਨੂੰ ਜਾਣਕਾਰੀ ਮਿਲੀ ਕਿ ਦੋਨੋਂ ਮੁਲਜਮ ਆਤਮ ਪਾਰਕ ਸੇਵਾ ਕੇਂਦਰ ਦੇ ਬਾਹਰ ਆਪਣੇ ਕਿਸੇ ਗ੍ਰਾਹਕ ਨੂੰ ਨਸ਼ੀਲੀਆਂ ਗੋਲੀਆਂ ਦੇਣ ਲਈ ਆ ਰਹੇ ਹਨ। ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਨੇ ਮੁਲਜਮਾਂ ਨੂੰ ਹਿਰਾਸਤ ਵਿੱਚ ਲੈ ਕੇ ਦੋਨਾਂ ਦੇ ਕਬਜ਼ੇ ਵਿੱਚੋਂ ਚਾਰ ਪੱਤੇ ਕੁੱਲ ਗਿਣਤੀ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਅਧਿਕਾਰੀਆਂ ਮੁਤਾਬਕ ਉਹਨਾਂ ਨੇ ਇਹ ਨਸ਼ੀਲੀਆਂ ਗੋਲੀਆਂ ਕਿਸ ਕੋਲੋਂ ਪ੍ਰਾਪਤ ਕੀਤੀਆਂ ਸਨ, ਇਸ ਸਬੰਧੀ ਪੜਤਾਲ ਵਿੱਚ ਅਹਿਮ ਖੁਲਾਸੇ ਹੋਣ ਦੀ ਆਸ ਹੈ।

Related Articles

Leave a Reply

Your email address will not be published. Required fields are marked *

Back to top button