Punjab

ਨਸ਼ੀਲੇ ਪਦਾਰਥਾਂ, ਜੂਏ ਦੀ ਰਾਸ਼ੀ ਤੇ ਹੈਰੋਇਨ ਦਾ ਸੇਵਨ ਕਰਨ ਵਾਲੇ 14 ਗ੍ਰਿਫਤਾਰ 16 ਖਿਲਾਫ ਮਾਮਲਾ ਦਰਜ

ਬਾਲ ਕਿਸ਼ਨ

ਫਿਰੋਜ਼ਪੁਰ, 30 ਮਈ- ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਵੱਖ ਵੱਖ ਥਾਵਾਂ ਤੋਂ 34 ਗ੍ਰਾਮ ਹੈਰੋਇਨ, 90 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਚੂਰਾ ਪੋਸਤ, 650 ਰੁਪਏ ਜੂਏ ਦੀ ਰਾਸ਼ੀ ਅਤੇ ਹੈਰੋਇਨ ਦਾ ਸੇਵਨ ਕਰਨ ਵਾਲੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 16 ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਅਤੇ ਜੂਆ ਐਕਟ ਤਹਿਤ ਮਾਮਲੇ ਦਰਜ ਕੀਤੇ ਹੈ। ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਅਕਾਸ਼ ਉਰਫ ਕਾਸ਼ੀ ਪੁੱਤਰ ਕੁਲਵੰਤ ਸਿੰਘ ਵਾਸੀ ਖਟੀਕ ਮੰਡੀ ਇੰਦਰਾ ਕਾਲੋਨੀ ਫਿਰੋਜ਼ਪੁਰ ਕੈਂਟ ਨੂੰ ਸ਼ੱਕ ਦੀ ਬਿਨਾਅ ’ਤੇ ਗ੍ਰਿਫਤਾਰ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਹੀ ਥਾਣੇ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ’ਤੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕਾਰਜ ਸਿੰਘ ਪੁੱਤਰ ਸਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀਅਨ ਸ਼ਹਿਜ਼ਾਦੀ ਜੋ ਹੈਰੋਇਨ ਪੀਣ ਦੇ ਆਦੀ ਹਨ ਜੋ ਇਸ ਵਕਤ ਵੀ ਟਰੱਕ ਯੂਨੀਅਨ ਦੀ ਬੈਕ ਸਾਈਡ ’ਤੇ ਪੰਨੀ ਅਤੇ ਲਾਈਟਰ ਰੱਖ ਕੇ ਹੈਰੋਇਨ ਪੀ ਰਹੇ ਹਨ। ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਕਾਰਜ ਸਿੰਘ ਅਤੇ ਗੁਰਵਿੰਦਰ ਸਿੰਘ ਹੈਰੋਇਨ ਪੀਂਦੇ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਨੇ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਦੋਸ਼ੀਅਨ ਕੋਲੋਂ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਫੋਲਡ ਹੋਇਆ ਬਰਾਮਦ ਹੋਇਆ। ਥਾਣਾ ਆਰਿਫ ਕੇ ਪੁਲਿਸ ਦੇ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਦੋਸ਼ੀਅਨ ਸਾਰਜ ਸਿੰਘ ਪੁੱਤਰ ਕਸ਼ਮੀਰ ਪਿੰਡ ਹਸਤੀ ਵਾਲਾ, ਹਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਹੀ ਥਾਣੇ ਦੇ ਸਹਾਇਕ ਥਾਣੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕ ਦੀ ਬਿਨਾਅ ’ਤੇ ਅਜੈ ਪੁੱਤਰ ਕਾਲਾ ਪਿੰਡ ਹਸਤੀ ਵਾਲਾ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਮਦੋਟ ਦੀ ਪੁਲਿਸ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅਮਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਘੁਬਾਈ ਉਰਫ ਟਾਂਗਣ ਨੂੰ ਗ੍ਰਿਫਤਾਰ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮੁਲਜ਼ਮ ਪਾਰਸ ਪੁੱਤਰ ਮਹਿੰਦਰ ਵਾਸੀ ਸ਼ੇਰਖਾਂ ਅਤੇ ਗੁਰਪ੍ਰੀਤ ਸਿੰਘ ਉਰਫ ਪੀਤੂ ਪੁੱਤਰ ਮਲੂਕ ਸਿੰਘ ਵਾਸੀ ਸ਼ੇਰਖਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਮਦੋਟ ਪੁਲਿਸ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪ੍ਰੇਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਛਾਂਗਾ ਖੁਰਦ ਮਮਦੋਟ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 650 ਰੁਪਏ ਜੂਆ ਰਾਸ਼ੀ ਬਰਾਮਦ ਕੀਤੀ। ਥਾਣਾ ਮਖੂ ਪੁਲਿਸ ਦੇ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਮੁਲਜ਼ਮ ਗੁਰਲਾ ਸਿੰਘ ਪੁੱਤਰ ਬਖਤੌਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਮਹਿੰਦਰ ਸਿੰਘ ਪਿੰਡ ਬਹਿਕ ਫੱਤੂ ਨੂੰ ਹੈਰੋਇਨ ਪੀਂਦਿਆਂ ਕਾਬੂ ਕੀਤਾ ਗਿਆ ਤੇ ਇਨ੍ਹਾਂ ਕੋਲੋਂ 1 ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਥਾਣਾ ਗੁਰੂਹਰਸਹਾਏ ਪੁਲਿਸ ਦੇ ਇੰਸਪੈਟਕਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਫਰੀਕ ਚੰਦ ਪੁੱਤਰ ਫਜਲ ਵਾਸੀ ਬੈਕਸਾਇਡ ਬੇਰ ਸਾਹਿਬ ਗੁਰਦੁਆਰਾ ਗੁਰੂਹਰਸਹਾਏ, ਪਾਰੂ ਅਤੇ ਗੁਰਸੇਵਕ ਸਿੰਘ ਵਾਸੀ ਗੁਰੂਹਰਸਹਾਏ ਨਸ਼ਾ ਪੋਸਤ ਆਦਿ ਵੇਚਣ ਦਾ ਧੰਦਾ ਕਰਦੇ ਹਨ ਅਤੇ ਦਾਣਾ ਮੰਡੀ ਗੁਰੂਹਰਸਹਾਏ ਦੇ ਗੇਟ ਨਾਲ ਬਣੀ ਦੁਕਾਨ ਵਿਚ ਦੜਾ ਸੱਟਾਂ ਚਲਾ ਰਹੇ ਹਨ। ਜੇਕਰ ਉਨ੍ਹਾਂ ’ਤੇ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਦੁਕਾਨਾਂ ਵਿਚ ਦੜੇ ਸੱਟੇ ਅਤੇ ਪੋਸਤ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਛਾਪੇਮਾਰੀ ਕੀਤੀ ਗਈ ਤਾਂ ਇਨ੍ਹਾਂ ਦੋਸ਼ੀਅਨ ਵਿਚੋਂ ਇਕ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਭੁੱਕੀ ਚੂਰਾ ਪੋਸਤ 500 ਗ੍ਰਾਮ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button