
ਫਿਲੌਰ, 25 ਮਈ- ਥਾਣਾ ਫਿਲੌਰ ਦੀ ਪੁਲਿਸ ਪਾਰਟੀ ਵੱਲੋਂ ਗੈਂਗਸਟਰ ਸੁਖਦੀਪ ਸਿੰਘ ਉਰਫ (ਮੱਟੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰ/ਗੈਂਗਸਟਰ ਸੁਖਦੀਪ ਸਿੰਘ ਉਰਫ ਮੱਟੀ ਵਾਸੀ ਪਿੰਡ ਛੋਕਰਾਂ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕਰ ਕੇ ਇਸਦੇ ਕਬਜ਼ੇ ’ਚੋਂ 31 ਗ੍ਰਾਮ ਹੈਰੋਇਨ, 100 ਪਾਬੰਦੀਸ਼ੁਦਾ ਗੋਲੀਆਂ, 1 ਪਿਸਟਲ .32 ਬੋਰ ਸਮੇਤ ਮੈਗਜ਼ੀਨ ਤੇ 7 ਰੌਂਦ ਤੇ 2,00,000/- ਰੁਪਏ ਡਰੱਗ ਮਨੀ ਬਰਾਮਦ ਕਰ ਕੇ ਥਾਣਾ ਫਿਲੌਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਜੋ ਮੁਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਦੀਪ ਸਿੰਘ ਉਰਫ ਮੱਟੀ ਖ਼ਿਲਾਫ਼ ਪਹਿਲਾਂ ਵੱਖ-ਵੱਖ ਧਾਰਾਵਾਂ ਤਹਿਤ 18 ਮੁਕੱਦਮੇ ਦਰਜ ਹਨ ਤੇ ਇਹ ਸਸਤੇ ਭਾਅ ਬਾਰਡਰ ਏਰੀਆ ਤੋਂ ਹੈਰੋਇਨ ਲਿਆ ਕੇ ਨਸ਼ਾ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਵੇਚਣ ਦਾ ਧੰਦਾ ਕਰਨ ਲੱਗਾ ਪਿਆ ਸੀ। ਇਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਕੀਤੀਆ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।



