
ਸ੍ਰੀ ਕੀਰਤਪੁਰ ਸਾਹਿਬ, 27 ਅਗਸਤ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਮਿਲ ਰਹੀਆਂ ਹਨ। ਇਸੇ ਦੇ ਤਹਿਤ ਗੁਲਨੀਤ ਸਿੰਘ ਖੁਰਾਨਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਜੇ ਸਿੰਘ ਉਪ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ, ਜਤਿਨ ਕਪੂਰ ਮੁੱਖ ਥਾਣਾ ਅਫਸਰ ਸ੍ਰੀ ਕੀਰਤਪੁਰ ਸਾਹਿਬ ਦੀ ਨਿਗਰਾਨੀ ਹੇਠ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਟੀਮ ਨੂੰ ਉਦੋਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਸਰਕਾਰੀ ਗੱਡੀ ਵਿੱਚ ਸ਼ੱਕੀ ਪੁਰਸ਼ਾਂ ਅਤੇ ਭੈੜੇ ਅਨਸਰਾਂ ਦੀ ਤਲਾਸ਼ ਵਿੱਚ ਗਸਤ ਕਰ ਰਹੇ ਸਨ ਤਾਂ ਗਸਤ ਦੌਰਾਨ ਪਿੰਡ ਭਉਵਾਲ ਸਾਈਡ ਤੋਂ ਨਹਿਰ ਦੀ ਪਟੜੀ ਭਰਤਗੜ੍ਹ ਸਾਈਡ ਵੱਲ ਨੂੰ ਜਾ ਰਹੇ ਸੀ ਤਾਂ ਬੜਾ ਪਿੰਡ ਮੁੱਖ ਮਾਰਗ ਤੇ ਬਣੇ ਪੁਲ ਦੇ ਹੇਠਾਂ ਇੱਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਇੱਕਦਮ ਘਬਰਾ ਗਿਆ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਸ਼ੱਕ ਪੈਣ ਤੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਆਪਣੇ ਸਾਥੀ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਇਸ ਨੂੰ ਕਾਬੂ ਕੀਤਾ, ਕਾਬੂ ਕਰਕੇ ਇਸ ਨੂੰ ਜਦੋਂ ਇਸਦਾ ਨਾਮ ਅਤੇ ਪਤਾ ਪੁੱਛਿਆ ਤਾਂ ਇਸ ਨੇ ਆਪਣਾ ਨਾਮ ਅਵਤਾਰ ਸਿੰਘ ਉਰਫ ਰਿੰਕੂ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਆਲੋਵਾਲ ਥਾਣਾ ਸ੍ਰੀ ਕੀਰਤਪੁਰ ਸਾਹਿਬ ਜ਼ਿਲਾ ਰੂਪਨਗਰ ਦੱਸਿਆ। ਪੁਲਿਸ ਪਾਰਟੀ ਵੱਲੋਂ ਜਦੋਂ ਇਸ ਦੀ ਤਲਾਸ਼ੀ ਲਈ ਗਈ ਤਾਂ ਇਸ ਪਾਸੋਂ 24 ਗਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਪਾਰਟੀ ਵੱਲੋਂ ਅਵਤਾਰ ਸਿੰਘ ਨੂੰ ਕਾਬੂ ਕਰਕੇ ਇਸ ਤੇ ਮੁਕਦਮਾ ਨੰਬਰ 97 ਐਨ,ਡੀ,ਪੀ,ਐਸ ਐਕਟ ਤਹਿਤ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿੱਚ ਦਰਜ ਰਜਿਸਟਰਡ ਕੀਤਾ ਗਿਆ। ਇਸ ਤੋਂ ਅਗਲੀ ਕਾਰਵਾਈ ਸਹਾਇਕ ਥਾਣੇਦਾਰ ਮਨਜੀਤ ਸਿੰਘ ਵੱਲੋਂ ਅਮਲ ਵਿਚ ਲਿਆਂਦੀ ਗਈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਅਵਤਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਹਾਸਲ ਕਰਨ ਤੋਂ ਬਾਅਦ ਇਸ ਤੋਂ ਡੁੰਗਾਈ ਨਾਲ ਪੁੱਛ ਗਿਛ ਕੀਤੀ ਜਾਵੇਗੀ, ਤਫਤੀਸ਼ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।



