
ਫ਼ਿਰੋਜ਼ਪੁਰ, 28 (ਬਾਲ ਕਿਸ਼ਨ)– ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਹਾਮਦ ਚੱਕ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ (36 ਸਾਲਾਂ) ਜੋ ਨਸ਼ੇ ਕਰਨ ਦਾ ਆਦੀ ਸੀ, ਜਿਸ ਦਾ ਕਈ ਵਾਰ ਇਲਾਜ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਆਪਣਾ ਨਸ਼ਾ ਨਹੀਂ ਛੱਡਿਆ। ਮ੍ਰਿਤਕ ਕੁਲਦੀਪ ਸਿੰਘ ਦੇ ਦੋ ਬੱਚੇ ਹਨ, ਜੋ 6ਵੀਂ ਅਤੇ 10ਵੀਂ ਜਮਾਤ ਵਿਚ ਪੜ੍ਹਦੇ ਹਨ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਡੇ ਇਲਾਕੇ ਵਿਚ ਨਸ਼ਾਖੋਰੀ ਨੂੰ ਜਲਦੀ ਤੋਂ ਜਲਦੀ ਰੋਕਿਆ ਜਾਵੇ।



