Punjab

ਨਹੀਂ ਰਹੇ ਪੰਥਕ ਸੋਚ ਦੇ ਧਾਰਨੀ ਬੂਟਾ ਸਿੰਘ ਵਡਾਲਾ ਬਾਂਗਰ, ਭਲਕੇ ਕੀਤਾ ਜਾਵੇਗਾ ਸਸਕਾਰ

ਕਲਾਨੌਰ, 27 ਜੁਲਾਈ : ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਦੀ ਨਾਮਵਾਰ ਪੰਥਕ ਸ਼ਖਸੀਅਤ ਅਤੇ ਸਿਆਸੀ ਆਗੂ ਜਥੇਦਾਰ ਬੂਟਾ ਸਿੰਘ ਦਾ ਜਲੰਧਰ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪਰਿਵਾਰਕ ਜੀਅ ਸਿਮਰਜੀਤ ਸਿੰਘ, ਰਣਜੀਤ ਸਿੰਘ ਰਾਣਾ ਅਤੇ ਬਲਜੀਤ ਸਿੰਘ ਕਾਹਲੋ ਨੇ ਦੱਸਿਆ ਕਿ ਜਥੇਦਾਰ ਬੂਟਾ ਸਿੰਘ ਨੂੰ ਵੀਰਵਾਰ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਜਲੰਧਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਦੇ ਤਿੰਨ ਸਟੰਟ ਪਾਉਣ ਉਪਰੰਤ ਵੀ ਹਾਲਤ ਵਿੱਚ ਸੁਧਾਰ ਨਾ ਹੋਣ ਤੇ ਜਥੇਦਾਰ ਬੂਟਾ ਸਿੰਘ ਦਾ ਦੇਹਾਂਤ ਹੋ ਗਿਆ। ਉਹਨਾਂ ਦੱਸਿਆ ਕਿ ਪੰਥਕ ਸੋਚ ਦੇ ਧਾਰਨੀ ਅਤੇ ਸਿਆਸੀ ਆਗੂ ਜਥੇਦਾਰ ਬੂਟਾ ਸਿੰਘ ਵਡਾਲਾ ਬਾਂਗਰ ਸੰਮਤੀ ਮੈਂਬਰ, ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਵੱਖ ਵੱਖ ਸਮਿਆਂ ਤੇ ਪਿੰਡ ਦੇ ਸਰਪੰਚ ਬਣੇ। ਸਿਮਰਜੀਤ ਸਿੰਘ ਨੇ ਦੱਸਿਆ ਕਿ ਜਥੇਦਾਰ ਬੂਟਾ ਸਿੰਘ ਦੇ ਪੁੱਤਰ ਭੁਪਿੰਦਰ ਸਿੰਘ ਇਟਲੀ ਅਤੇ ਹਰਵਿੰਦਰ ਸਿੰਘ ਦੇ ਵਿਦੇਸ਼ ਤੋਂ ਆਉਣ ਉਪਰੰਤ ਸੋਮਵਾਰ ਨੂੰ ਜੱਦੀ ਪਿੰਡ ਵਡਾਲਾ ਬਾਂਗਰ ਵਿਖੇ ਮਰਹੂਮ ਜਥੇਦਾਰ ਬੂਟਾ ਸਿੰਘ ਦਾ ਸਸਕਾਰ ਕੀਤਾ ਜਾਵੇਗਾ। ਜਥੇਦਾਰ ਬੂਟਾ ਸਿੰਘ ਦੀ ਬੇਵਕਤੀ ਮੌਤ ਹੋਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button