Punjab

ਨਹੀਂ ਰੁਕ ਰਿਹਾ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ, ਗਿਣਤੀ ਹੋਈ 25

ਮਜੀਠਾ, 14 ਮਈ-ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਤੇ ਕੱਲ ਪਿੰਡ ਮਰੜੀ ਕਲਾ, ਭੰਗਾਲੀ , ਪਤਾਲਪੁਰੀ, ਥਰੀਏਵਾਲ, ਤਲਵੰਡੀ ਖੁਮਨ, ਕਰਨਾਲਾ ਆਦਿ ਪਿੰਡਾਂ ਵਿੱਚ ਕਰੀਬ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਪਰ ਅਜੇ ਵੀ ਇੰਨਾਂ ਮੌਤਾਂ ਦਾ ਸਿਲਸਿਲਾ ਰੁੱਕ ਨਹੀ ਰਿਹਾ। ਤਾਜ਼ਾ ਜਾਣਕਾਰੀ ਅਨੁਸਾਰ ਪਿੰਡ ਭੰਗਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਚੁਕੀ ਹੈ। ਜਿਸ ਵਿਚ ਮੁਖਤਾਰ ਸਿੰਘ ਉਰਫ਼ ਮੋਖਾ ਪੁੱਤਰ ਨਰਿੰਜਨ ਸਿੰਘ, ਸਤਪਾਲ ਸਿੰਘ ਪੁੱਤਰ ਵੀਰ ਸਿੰਘ, ਬਲਕਾਰ ਸਿੰਘ ਪੁੱਤਰ ਸੇਵਾ ਸਿੰਘ, ਸਾਬ ਸਿੰਘ ਪੁੱਤਰ ਸਵਿੰਦਰ ਸਿੰਘ, ਇਸੇ ਤਰ੍ਹਾਂ ਪਿੰਡ ਜਲਾਲਪੁਰ ਤੋਂ ਰਣਧੀਰ ਸਿੰਘ ਪੁੱਤਰ ਬਚਨ ਸਿੰਘ ਅਤੇ ਪਿੰਡ ਅਠਵਾਲ ਤੋਂ ਵੀ ਹਰਦੀਪ ਸਿੰਘ ਪੁੱਤਰ ਅਜੀਤ ਸਿੰਘ ਦੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪਿੰਡ ਭੰਗਵਾਂ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਇਸੇ ਪਿੰਡ ਦੇ ਸੁਖਜਿੰਦਰ ਸਿੰਘ ਪੁੱਤਰ ਲੱਖਾ ਸਿੰਘ, ਸੁਬੇਗ ਸਿੰਘ ਪੁੱਤਰ ਬਚਨ ਸਿੰਘ, ਮੇਹਰ ਸਿੰਘ ਪੁੱਤਰ ਅਰਜੁਨ ਸਿੰਘ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਗੁਰੂ ਨਾਨਕ ਦੇਵ ਹਸਪਤਾਲ ਸ੍ਰੀ ਅੰਮ੍ਰਿਤਸਰ ਸਾਹਿਬ ਜੇਰੇ ਇਲਾਜ ਹਨ ਜਿੰਨਾਂ ਦੀ ਹਾਲਤ ਖਤਰੇ ਤੋਂ ਬਾਹਰ ਦਸੀ ਜਾ ਰਹੀ ਹੈ ਜਦਕਿ ਇਸੇ ਪਿੰਡ ਦੇ ਹੀ ਦਿਲਬਾਗ਼ ਸਿੰਘ ਪੁੱਤਰ ਭਜਣ ਸਿੰਘ ਅਤੇ ਚੰਨਣ ਸਿੰਘ ਪੁੱਤਰ ਜਸਪਾਲ ਸਿੰਘ ਦੀ ਹਾਲਤ ਨਾਜੁਕ ਬਣੀ ਹੋਈ ਹੈ ਜਿਹੜੇ ਕਿ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹਨ।

Related Articles

Leave a Reply

Your email address will not be published. Required fields are marked *

Back to top button