
ਨਕੋਦਰ, 11 ਜੁਲਾਈ : ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਾਰਸ ਗੋਗਨਾ ਵਾਸੀ ਨੂਰਪੁਰ ਚੱਠਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।



