
ਫਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਸਣੇ ਗ੍ਰਿਫਤਾਰ ਕਰਕੇ ਉਸ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਾਇਲਟ ਚੋਂਕ ਕੈਂਟ ਫਿਰੋਜ਼ਪੁਰ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਪਵਨ ਉਰਫ ਰੋਹਿਤ ਉਰਫ ਮੂਲੀ ਪੁੱਤਰ ਰਮੇਸ਼ ਵਾਸੀ ਨੇੜੇ ਚੁੰਗੀ ਨੰਬਰ 7 ਇੰਦਰਾ ਕਾਲੌਨੀ ਵਾਰਡ ਨੰਬਰ 1 ਕੈਂਟ ਫਿਰੋਜ਼ਪੁਰ ਖਿਲਾਫ ਪਹਿਲਾਂ ਵੀ ਖੋਹ ਚੋਰੀ ਦੇ ਮੁਕੱਦਮੇ ਦਰਜ ਹਨ। ਪਰ ਹੁਣ ਬਾਹਰ ਹੈ, ਉਸਨੇ ਆਪਣੇ ਪਾਸ ਨਾਜਾਇਜ਼ ਪਿਸਟਲ ਰੱਖਿਆ ਰੋਇਆ ਹੈ, ਜੋ ਹਮੇਸ਼ਾ ਆਪਣੇ ਨਾਲ ਲੈ ਕੇ ਚੱਲਦਾ ਹੈ। ਇਸ ਵਕਤ ਧੋਬੀਘਾਟ ਪਾਸ ਖਾਲੀ ਮੈਦਾਨ ਵਿਚ ਕਿਸੇ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਉਸ ਨੂੰ ਕਾਬੂ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਉਸ ਪਾਸੋਂ ਨਾਜਾਇਜ਼ ਪਿਸਟਲ ਬਰਾਮਦ ਹੋ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀ ਕੋਲੋਂ 1 ਦੇਸੀ ਪਿਸਤੌਲ 32 ਬੋਰ ਸਮੇਤ ਮੈਗਜੀਨ ਬਰਾਮਦ ਕੀਤਾ। ਜਾਂਚਕਰਤਾ ਸਾਹਿਬ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



