ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, 24 ਘੰਟਿਆਂ ‘ਚ ਦੂਜੀ ਵਾਰ LOC ‘ਤੇ ਗੋਲੀਬਾਰੀ, ਭਾਰਤੀ ਫੌਜ ਨੇ ਦਿੱਤਾ ਮੂੰਹ ਤੋੜ ਜਵਾਬ

ਸ਼੍ਰੀ ਨਗਰ, 26 ਅਪ੍ਰੈਲ-ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਵਿਚ ਦਹਿਸ਼ਤ ਦਾ ਮਾਹੌਲ ਹੈ। ਪਾਕਿਸਤਾਨੀ ਸੈਨਿਕਾਂ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕੀਤੀ ਹੈ। ਭਾਰਤੀ ਫੌਜ ਅਨੁਸਾਰ, 25-26 ਅਪ੍ਰੈਲ, 2025 ਦੀ ਰਾਤ ਨੂੰ, ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਪਾਰ ਪਾਕਿਸਤਾਨੀ ਫੌਜ ਦੀਆਂ ਵੱਖ-ਵੱਖ ਚੌਕੀਆਂ ਦੁਆਰਾ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ ਗਈ ਸੀ। ਭਾਰਤੀ ਜਵਾਨਾਂ ਨੇ ਛੋਟੇ ਹਥਿਆਰਾਂ ਨਾਲ ਢੁਕਵਾਂ ਜਵਾਬ ਦਿੱਤਾ। ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।ਇਕ ਰੱਖਿਆ ਅਧਿਕਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਫੌਜ ਨੇ ਪਾਕਿਸਤਾਨ ਦੁਆਰਾ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦਾ ਢੁੱਕਵਾਂ ਜਵਾਬ ਦਿੱਤਾ ਹੈ। ਸ੍ਰੀਨਗਰ ਵਿੱਚ ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ 25-26 ਅਪ੍ਰੈਲ ਦੀ ਰਾਤ ਨੂੰ ਕਸ਼ਮੀਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਪਾਰ ਪਾਕਿਸਤਾਨੀ ਫ਼ੌਜ ਦੀਆਂ ਕਈ ਚੌਕੀਆਂ ਤੋਂ ਗੋਲੀਬਾਰੀ ਕੀਤੀ ਗਈ ਸੀ। ਭਾਰਤੀ ਫੌਜ ਦੇ ਜਵਾਨਾਂ ਨੇ ਪਾਕਿਸਤਾਨ ਦੀ ਇਸ ਕਾਰਵਾਈ ਦਾ ਮੂੰਹਤੋੜ ਜਵਾਬ ਦਿੱਤਾ ਹੈ।
ਸ਼ੁੱਕਰਵਾਰ ਨੂੰ ਵੀ ਜੰਗਬੰਦੀ ਦੀ ਉਲੰਘਣਾ ਕੀਤੀ ਗਈ
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪਾਕਿਸਤਾਨੀ ਸੈਨਿਕਾਂ ਨੇ ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ਦੇ ਕੁਝ ਹਿੱਸਿਆਂ ‘ਤੇ ਗੋਲੀਬਾਰੀ ਕੀਤੀ ਸੀ। ਭਾਰਤੀ ਫੌਜ ਦੇ ਬਹਾਦਰ ਜਵਾਨਾਂ ਨੇ ਇਸ ਦਾ ਮੂੰਹਤੋੜ ਜਵਾਬ ਦਿੱਤਾ। ਹਾਲਾਂਕਿ ਇਸ ਮੁਕਾਬਲੇ ‘ਚ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ ਪਾਕਿਸਤਾਨੀ ਗੋਲੀਬਾਰੀ ਅਤੇ ਇਸ ਦੇ ਜਵਾਬ ‘ਤੇ ਭਾਰਤੀ ਫੌਜ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।ਪਿਛਲੇ ਸ਼ੁੱਕਰਵਾਰ, ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਵਿਚਕਾਰ, ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਵੀ ਸੀਨੀਅਰ ਫੌਜੀ ਕਮਾਂਡਰਾਂ ਨਾਲ ਸ੍ਰੀਨਗਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਜਾਣਕਾਰੀ ਮੁਤਾਬਕ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀ ਫੌਜ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਹਮਲੇ ‘ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਪੁੱਛਣ ਸ੍ਰੀਨਗਰ ਪਹੁੰਚੇ। ਕਾਂਗਰਸ ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਅੱਤਵਾਦ ਖਿਲਾਫ ਜੋ ਵੀ ਫੈਸਲਾ ਲਵੇਗੀ ਅਸੀਂ ਉਸ ਦਾ ਸਮਰਥਨ ਕਰਾਂਗੇ।



