
ਫਾਜਿਲਕਾ, 11 ਅਕਤੂਬਰ : ਫ਼ਾਜ਼ਿਲਕਾ ਵਿਖੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ‘ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ। ਜਾਣਕਾਰੀ ਦਿੰਦਿਆ ਐਸ.ਐਸ.ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਅਬੋਹਰ ਵਿੱਚ ਇੱਕ ਗੰਭੀਰ ਅਪਰਾਧ ਮਾਮਲੇ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਗਈ ਹੈ। ਅਬੋਹਰ ਦੇ ਪਿੰਡ ਬਹਾਵਲਬਾਸੀ ਦੇ ਕੁਝ ਵਿਅਕਤੀਆਂ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਥਾਣਾ ਸਦਰ ਅਬੋਹਰ ਵੱਲੋਂ ਮੁੱਕਦਮਾ ਨੰਬਰ 106 ਮਿਤੀ 09.10.2025 ਤਹਿਤ ਧਾਰਾ 65(1) BNS ਅਤੇ 6 ਪੋਕਸੋ ਐਕਟ ਅਧੀਨ ਮਨਦੀਪ ਸਿੰਘ ਪੁੱਤਰ ਕੁਲਬੀਰ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਬੋਹੜ ਸਿੰਘ, ਦੋਨੋਂ ਵਾਸੀ ਬਹਾਵਲਬਾਸੀ, ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਜਦੋਂਕਿ ਪੀੜਤ ਨਾਬਾਲਗ ਲੜਕੀ ਨੂੰ ਚਾਇਲਡ ਵੈਲਫੇਅਰ ਕਮੇਟੀ ਦੀਆਂ ਹਦਾਇਤਾਂ ਮੁਤਾਬਕ ਉਦੇ ਆਵਾਸ ਆਸ਼ਰਮ ਅਬੋਹਰ ਵਿੱਚ ਸੁਰੱਖਿਅਤ ਤੌਰ ‘ਤੇ ਰੱਖਿਆ ਗਿਆ ਹੈ। ਐਸ.ਐਸ.ਪੀ ਗੁਰਮੀਤ ਸਿੰਘ ਨੇ ਦੱਸਿਆ ਕਿ, ਕਿਸੇ ਵੀ ਅਪਰਾਧੀ ਨੂੰ ਫਾਜ਼ਿਲਕਾ ਪੁਲਿਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ। ਜੋ ਵੀ ਸ਼ਰਾਰਤੀ ਅਨਸਰ ਕਾਨੂੰਨ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।



