Punjab

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ 4 ਨਾਮਜ਼ਦ

ਜਸਵਿੰਦਰ ਸਿੰਘ ਸੰਧੂ

ਫਿਰੋਜ਼ਪੁਰ 14 ਫਰਵਰੀ- ਫਿਰੋਜ਼ਪੁਰ ਵਿਖੇ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਬਾਏ ਨੇਮ ਨੌਜਵਾਨ ਅਤੇ 3 ਅਣਪਛਾਤੇ ਆਦਮੀਆਂ ਖਿਲਾਫ 127 (6), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੇ ਭਰਾ ਨੇ ਦੱਸਿਆ ਕਿ ਮਿਤੀ 13 ਫਰਵਰੀ 2025 ਨੂੰ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਸਮੇਤ ਆਪਣੇ 3 ਅਣਪਛਾਤੇ ਸਾਕੀਆਂ ਨਾਲ ਸਾਡੇ ਘਰ ਦੇ ਸਾਹਮਣੇ ਉਸ ਦੀ ਨਾਬਾਲਿਗ ਭੈਣ ਨੂੰ ਵਰਗਲਾ ਕੇ ਗੱਡੀ ਵਿਚ ਬਿਠਾ ਕੇ ਭਜਾ ਕੇ ਲੈ ਗਏ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਜਵੰਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button