Punjab

ਨਿੱਜੀ ਪਲਾਂ ਦੀ ਵੀਡੀਓ ਬਣਾ ਕੇ ਤਸਵੀਰਾਂ ਵਾਇਰਲ ਕਰਨ ਦੀ ਦਿੱਤੀ ਧਮਕੀ, ਪੜਤਾਲ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ

ਲੁਧਿਆਣਾ, 8 ਮਾਰਚ-ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਹਵਸ ਦਾ ਸ਼ਿਕਾਰ ਹੀ ਨਹੀਂ ਬਣਾਇਆ ਬਲਕਿ ਨਿੱਜੀ ਪਲਾਂ ਦੀਆਂ ਖਿੱਚੀਆਂ ਤਸਵੀਰਾਂ ਵਾਇਰਲ ਕਰਨ ਦੀ ਵੀ ਧਮਕੀ ਦੇ ਦਿੱਤੀ। ਇੰਨਾ ਹੀ ਨਹੀਂ ਮੁਲਜ਼ਮ ਨੇ ਲੜਕੀ ‘ਤੇ ਇਹ ਵੀ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਕਿ ਉਹ ਆਪਣੀ ਪ੍ਰਾਪਰਟੀ ਉਸ ਦੇ ਨਾਂ ਕਰਵਾ ਦੇਵੇ । ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ ‘ਤੇ ਰਿਸ਼ੀ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਗੁਰਦੇਵ ਸ਼ਰਮਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਨੇ ਦੱਸਿਆ ਮੁਲਜਮ ਗੁਰਦੇਵ ਸ਼ਰਮਾ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ । ਬਾਅਦ ਵਿੱਚ ਮੁਲਜ਼ਮ ਡਰਾ-ਧਮਕਾ ਕੇ ਉਸ ਦੀ ਆਬਰੂ ਲੁੱਟਦਾ ਰਿਹਾ। ਲੜਕੀ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਜਬਰਦਸਤੀ ਉਸ ਦੀ ਜਾਇਦਾਦ ਆਪਣੇ ਨਾਂ ਕਰਨ ਦਾ ਦਬਾਅ ਬਣਾ ਰਿਹਾ ਸੀ । ਮਨ੍ਹਾ ਕਰਨ ਤੇ ਮੁਲਜ਼ਮ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ ਅਤੇ ਨਿੱਜੀ ਪਲਾਂ ਦੇ ਦੌਰਾਨ ਬਣਾਈ ਗਈ ਅਸ਼ਲੀਲ ਵੀਡੀਓ ਅਤੇ ਫੋਟੋਆ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਲੱਗਾ। ਪੰਜ ਸਤੰਬਰ 2024 ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ । ਛੇ ਮਹੀਨਿਆਂ ਦੀ ਤਫਤੀਸ਼ ਤੋਂ ਬਾਅਦ ਪੁਲਿਸ ਨੇ ਰਿਸ਼ੀ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਗੁਰਦੇਵ ਸ਼ਰਮਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਦੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button