Punjab

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਿਹਾ ਪੰਜਾਬ ਪੁਲਿਸ ਦਾ ਜਵਾਨ ਮਨਜਿੰਦਰ ਸਿੰਘ, ਸਿਖਲਾਈ ਦੇ ਕੇ 20 ਨੌਜਵਾਨਾਂ ਨੂੰ ਬਣਾਇਆ ਅਗਨੀਵੀਰ

ਬਟਾਲਾ, 10 ਮਾਰਚ-ਅਜੋਕੇ ਸਮੇਂ ’ਚ ਨਸ਼ਿਆਂ ’ਚ ਗਲਤਾਨ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਉਣ ਲਈ ਜਿੱਥੇ ਸੂਬਾ ਸਰਕਾਰ ਯਤਨਸ਼ੀਲ ਹੈ, ਉੱਥੇ ਕਈ ਸਮਾਜਸੇਵੀ ਸੰਸਥਾਵਾਂ ਵੀ ਅਹਿਮ ਉਪਰਾਲੇ ਕਰ ਰਹੀਆਂ ਹਨ। ਇਸੇ ਤਰ੍ਹਾਂ ਹੀ ਬਟਾਲਾ ਪੁਲਿਸ ਦਾ ਜਵਾਨ ਸੀਨੀਅਰ ਕਾਂਸਟੇਬਲ ਮਨਿੰਦਰ ਸਿੰਘ ਡਿਊਟੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨੀ ਵੱਡਾ ਹੰਭਲਾ ਮਾਰ ਰਿਹਾ ਹੈ। ਮਨਿੰਦਰ ਸਿੰਘ ਡਿਊਟੀ ਤੋਂ ਬਾਅਦ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦਿਆਂ ਹੋਇਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਸਿਖਲਾਈ ਦੇ ਰਿਹਾ ਹੈ। ਕਾਂਸਟੇਬਲ ਮਨਿੰਦਰ ਸਿੰਘ ਦੇ ਨਾਲ ਹੁਣ ਤੱਕ 40 ਨੌਜਵਾਨ ਜੁੜ ਚੁੱਕੇ ਹਨ, ਜਿੱਥੇ ਉਹ ਉਨ੍ਹਾਂ ਨੂੰ ਵਾਲੀਬਾਲ ਦੀ ਸਿਖਲਾਈ ਦੇ ਰਿਹਾ ਹੈ। ਮਨਿੰਦਰ ਆਪਣੇ ਸਾਥੀ ਦੀ ਮਦਦ ਨਾਲ ਬੱਚਿਆਂ ਨੂੰ ਸਰਕਾਰੀ ਨੌਕਰੀ ਸਬੰਧੀ ਟੈਸਟਾਂ ਲਈ ਤਿਆਰ ਕਰ ਰਿਹਾ ਹੈ। ਮਨਿੰਦਰ ਸਿੰਘ ਖੁਦ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ ਚੁੱਕਾ ਹੈ। ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਵੀ ਜਵਾਨ ਮਨਿੰਦਰ ਸਿੰਘ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਸੀਨੀਅਰ ਕਾਂਸਟੇਬਲ ਮਨਿੰਦਰ ਸਿੰਘ ਵਾਸੀ ਜਰਪੁਰਾ ਨੇ ਦੱਸਿਆ ਕਿ ਉਹ ਥਾਣਾ ਘਣੀਏ ਕੇ ਬਾਂਗਰ ਵਿਖੇ ਤਾਇਨਾਤ ਹੈ। ਉਸ ਨੇ ਦੱਸਿਆ ਕਿ 2021 ਵਿੱਚ ਰਾਜਸਥਾਨ ਵਿੱਚ ਹੋਈਆਂ ਰਾਸ਼ਟਰੀ ਖੇਡਾਂ ਅਤੇ 2022 ਵਿੱਚ 57ਵੀਆਂ ਪੁਲਿਸ ਖੇਡਾਂ ਵਿੱਚ ਵਾਲੀਬਾਲ ’ਚ ਵਧੀਆ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਉਸ ਦਾ ਮੰਨਣਾ ਹੈ ਕਿ ਜਿਸ ਪਿੰਡ ਵਿੱਚ ਸਕੂਲ ਅਤੇ ਚੰਗੀਆਂ ਗਰਾਊਂਡਾਂ ਹੋਣ, ਉੱਥੇ ਨਸ਼ਾ ਨਹੀਂ ਫੈਲ ਸਕਦਾਨੌਜਵਾਨਾਂ ਨੂੰ ਖੇਡ ਦੇ ਮੈਦਾਨ ’ਚ ਪਸੀਨਾ ਵਹਾ ਕੇ ਸਖਤ ਮਿਹਨਤ ਕਰਨੀ ਚਾਹੀਦੀ ਹੈ। ਇਸੇ ਸਦਕਾ ਉਹ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕਦੇ ਹਨ। ਉਸ ਨੇ ਦੱਸਿਆ ਕਿ ਉਹ ਆਪਣੇ ਸਾਥੀ ਸਾਬਕਾ ਸੈਨਿਕ ਅਤੇ ਪਟਵਾਰੀ ਗੁਰਵਿੰਦਰ ਸਿੰਘ ਨਾਲ ਮਿਲ ਕੇ ਬੱਚਿਆਂ ਨੂੰ ਸਰਕਾਰੀ ਨੌਕਰੀ ਲਈ ਟੈਸਟ ਦੀ ਤਿਆਰੀ ਵੀ ਕਰਵਾਉਂਦੇ ਹਨ । ਉਸ ਨੇ ਦੱਸਿਆ ਕਿ ਸ਼ੁਰੂਆਤ ’ਚ ਉਸ ਨੂੰ ਪਰੇਸ਼ਾਨੀ ਆਈ ਸੀ ਪਰ ਹੌਲੀਹੌਲੀ ਛੋਟੇ ਬੱਚੇ ਵੀ ਖੇਡ ਮੈਦਾਨ ’ਚ ਸ਼ਾਮਲ ਹੋ ਰਹੇ ਹਨ ਅਤੇ ਖੇਡ ਨੂੰ ਸਮਰਪਿਤ ਨੌਜਵਾਨਾਂ ਦਾ ਕਾਫਲਾ ਵਧਦਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਉਹ ਬੱਚਿਆਂ ਨੂੰ ਖੇਡਾਂ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ।
ਨੌਜਵਾਨਾਂ ਨੂੰ ਫੌਜ ’ਚ ਭਰਤੀ ਕਰਵਾਉਣ ਲਈ ਵੀ ਦਿੱਤੀ ਜਾਂਦੀ ਹੈ ਸਿਖਲਾਈ

ਸੀਨੀਅਰ ਕਾਂਸਟੇਬਲ ਮਨਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਦੋਸਤ ਦੀ ਮਦਦ ਨਾਲ ਨੌਜਵਾਨਾਂ ਨੂੰ ਅਗਨੀਵੀਰ ਭਰਤੀ ਕਰਵਾਉਣ ਦੀ ਤਿਆਰੀ ਕਰਵਾਈ ਸੀ, ਜਿਸ ਦੇ ਨਤੀਜੇ ਵਜੋਂ 20 ਨੌਜਵਾਨ ਅਗਨੀਵੀਰ ’ਚ ਭਰਤੀ ਹੋ ਕੇ ਆਪਣੀ ਡਿਊਟੀ ਕਰ ਰਹੇ ਹਨ। ਉਸ ਨੇ ਦੱਸਿਆ ਕਿ ਅਗਨੀਵੀਰ ’ਚ ਭਰਤੀ ਹੋਏ ਵੀ ਨੌਜਵਾਨ ਜਿੱਥੇ ਆਪਣਾ ਭਵਿੱਖ ਸੰਵਾਰ ਰਹੇ ਹਨ, ਉਥੇ ਉਹਨਾਂ ਦੇ ਮਾਪੇ ਵੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਦਾ ਇੱਕੋ ਇੱਕ ਤਰੀਕਾ ਹੈ ਆਪਣੇ ਆਪ ਨੂੰ ਰੁੱਝਿਆ ਰੱਖਣਾਮਨਿੰਦਰ ਸਿੰਘ ਨੇ ਦੱਸਿਆ ਕਿ ਡਿਊਟੀ ਤੋਂ ਬਾਅਦ ਉਹ ਆਪਣੇ ਪਿੰਡ ਗੁੱਜਰਪੁਰਾ ਦੀ ਗਰਾਊਂਡ ਵਿੱਚ ਵਾਲੀਬਾਲ ਦੀ ਟਰੇਨਿੰਗ ਦੇ ਰਹੇ ਹਨ ਅਤੇ ਹੁਣ ਤੱਕ 40 ਦੇ ਕਰੀਬ ਨੌਜਵਾਨ ਉਨ੍ਹਾਂ ਨਾਲ ਜੁੜ ਚੁੱਕੇ ਹਨ। ਉਸ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਵੀ ਦਿੱਤਾ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button