
ਬਠਿੰਡਾ, , 11 ਅਗਸਤ : ਪਿੰਡ ਮੌੜ ਕਲਾਂ ਦੇ ਇਕ ਵਿਅਕਤੀ ਨੂੰ ਇੰਸਟਾਗ੍ਰਾਮ ’ਤੇ ਅਸਲੇ ਨਾਲ ਫੋਟੋ ਪਾਉਣੀ ਉਸ ਸਮੇਂ ਮਹਿੰਗੀ ਪੈ ਗਈ। ਪੁਲਿਸ ਵੱਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਮੌੜ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਸੇਵਕ ਸਿੰਘ ਵਾਸੀ ਮੌੜ ਕਲਾਂ ਨੇ ਇੰਸਟਾਗ੍ਰਾਮ ’ਤੇ ਅਸਲੇ ਨਾਲ ਫੋਟੋ ਅਪਲੋਡ ਕੀਤੀ ਹੈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਜਮਾਨਤ ‘ਤੇ ਰਿਹਾਅ ਕਰ ਦਿੱਤਾ ਹੈ।



