Punjab

ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 6 ਲੱਖ 15 ਹਜ਼ਾਰ ਰੁਪਏ, ਮਾਮਲਾ ਦਰਜ

ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਖਿਲਾਫ 420 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ ਨੰਬਰ 446883 ਰਾਹੀਂ ਗੁਰਮੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਗੰਗਾਨਗਰ ਰਾਜਸਥਾਨ ਨੇ ਦੱਸਿਆ ਕਿ ਦੋਸ਼ੀ ਦਵਿੰਦਰ ਸਿੰਘ ਪੁੱਤਰ ਸ਼ਵਿੰਦਰ ਸਿੰਘ ਵਾਸੀ ਰਾਮੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਾਂਚਕਰਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button