Punjab

ਨੌਜਵਾਨ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਪਟਿਆਲਾ, 2 ਜੂਨ :  ਇਥੋਂ ਦੇ ਮਾਲਵਾ ਐਵੇਨਿਊ ਖਾਲਸਾ ਨਗਰ ਵਿਖੇ ਕਿਰਾਏ ਦੇ ਮਕਾਨ ’ਚ ਰਹਿੰਦੇ ਇੱਕ ਨੌਜਵਾਨ ਨੇ ਆਪਣੇ ਕਮਰੇ ਵਿਚ ਹੀ ਗਲ਼ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੁਨੀਲ ਥਾਪਾ (28) ਪੁੱਤਰ ਰਿਮ ਬਹਾਦੁਰ ਵਾਸੀ ਨੇਪਾਲ ਵਜੋਂ ਹੋਈ ਹੈ। ਉਹ ਇਥੇ ਰਸੋਈਏ ਵਜੋਂ ਕੰਮ ਕਰਦਾ ਸੀ। ਇਲਾਕਾ ਵਾਸੀਆਂ ਮੁਤਾਬਿਕ ਇਸ ਇਲਾਕੇ ’ਚ ਪਿਛਲੇ ਕਈ ਮਹੀਨਿਆਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੁਨੀਲ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸ ਸਬੰਧੀ ਪੁਸ਼ਟੀ ਕਰਦਿਆਂ ਥਾਣਾ ਬਖਸੀਵਾਲ਼ਾ ਦੇ ਐਸ.ਐਚ.ਓ ਸੁਖਦੇਵ ਸਿੰਘ ਨੇ ਦੱਸਿਆ ਕਿ ਉਸਦੀ ਲਾਸ਼ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਾਈ ਗਈ ਹੈ ਤੇ ਉਸ ਦੇ ਵਾਰਸਾਂ ਨੂੰ ਇਤਲਾਹ ਦੇ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button