Punjab

ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਮੁਕੱਦਮਾ ਦਰਜ

ਬਠਿੰਡਾ, 14 ਜੂਨ : ਜ਼ਿਲ੍ਹੇ ਦੇ ਪਿੰਡ ਗਿਆਨਾਂ ਵਿੱਚ ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਵਿਆਹੁਤਾ ਔਰਤ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਾਮਾ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਰਾਜਪਾਲ ਸਿੰਘ ਵਾਸ ਜਗਰਾਮ ਤੀਰਥ ਨੇ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ 38 ਸਾਲ ਦਾ ਵਿਆਹ ਅੰਗਰੇਜ਼ ਸਿੰਘ ਵਾਸੀ ਗਿਆਨਾ ਨਾਲ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਹੋਇਆ ਸੀ। ਪੀੜਤ ਨੇ ਦੱਸਿਆ ਕਿ ਅੰਗਰੇਜ਼ ਸਿੰਘ ਦੇ ਆਪਣੀ ਭਰਜਾਈ ਅਮਨਦੀਪ ਕੌਰ ਨਾਲ ਨਜਾਇਜ਼ ਸਬੰਧ ਸਨ, ਜਿਸ ਕਾਰਨ ਉਹ ਉਸ ਦੀ ਭੈਣ ਦੀ ਕੁੱਟਮਾਰ ਕਰਦਾ ਰਹਿੰਦਾ ਸੀ। ਪੀੜਤ ਨੇ ਦੱਸਿਆ ਕਿ ਅੰਗਰੇਜ਼ ਸਿੰਘ ਵੱਲੋਂ ਪਰੇਸ਼ਾਨ ਕੀਤੇ ਜਾਣ ਤੋਂ ਬਾਅਦ ਉਸ ਦੀ ਭੈਣ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ ਜਿਸ ਨੂੰ ਇਲਾਜ ਲਈ ਆਦੇਸ਼ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਰਾਮਾ ਮੰਡੀ ਦੇ ਸਹਾਇਕ ਥਾਣੇਦਾਰ ਗਿਆਨ ਚੰਦ ਨੇ ਦੱਸਿਆ ਕਿ ਮੁਲਜਮ ਅੰਗਰੇਜ਼ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button