
ਜਸਵਿੰਦਰ ਸਿੰਘ ਸੰਧੂ
ਫਿਰੋਜ਼ਪੁਰ 14 ਫਰਵਰੀ- ਮਮਦੋਟ ਦੇ ਅਧੀਨ ਆਉਂਦੇ ਪਿੰਡ ਲਖਮੀਰ ਕੇ ਉਤਾੜ ਵਿਖੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ 6 ਵਿਅਕਤੀਆਂ ਖਿਲਾਫ 115 (2), 118 (1), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਲਖਮੀਰ ਕੇ ਉਤਾੜ ਨੇ ਦੱਸਿਆ ਕਿ ਉਹ ਤੇ ਉਸ ਦੀ ਪਤਨੀ ਸੁਰਜੀਤ ਕੌਰ ਜੋ ਦੋਸ਼ੀ ਸੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਘਰ ਦੇ ਸਾਹਮਣੇ ਤੋਂ ਲੰਘ ਰਹੇ ਸੀ ਤਾਂ ਦੋਸ਼ੀਅਨ ਸੁਰਜੀਤ ਸਿੰਘ, ਜੱਸਾ ਸਿੰਘ ਪੁੱਤਰ ਪੰਛੀ, ਅਬਰੇਕਵਾਰ ਪੁੱਤਰ ਪੂਰਨ ਸਿੰਘ, ਅਮਰਜੀਤ ਸਿੰਘ ਪੁੱਤਰ ਦਿਆਲ ਸਿੰਘ, ਸਾਤਕ ਸਿੰਘ ਪੁੱਤਰ ਦਿਆਲ ਸਿੰਘ, ਕਿੱਕਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਪਿੰਡ ਲਖਮੀਰ ਕੇ ਉਤਾੜ ਨੇ ਹਮਮਸ਼ਵਰਾ ਹੋ ਕੇ ਉਸ ਦੀ ਤੇ ਉਸ ਦੀ ਪਤਨੀ ਸੁਰਜੀਤ ਕੌਰ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਚੰਦ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



