
ਜੀਰਕਪੁਰ, 26 ਜਨਵਰੀ : ਐਤਵਾਰ ਸ਼ਾਮ ਕਰੀਬ ਛੇ ਵਜੇ ਬਲਟਾਣਾ ਫਾਟਕ ਦੇ ਨੇੜੇ ਰੇਲਵੇ ਟਰੈਕ ‘ਤੇ ਪਤੰਗ ਲੁੱਟ ਰਹੇ ਦੋ ਨਾਬਾਲਗ ਬੱਚਿਆਂ ਦੀ ਪੈਸੇਂਜਰ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਹਰਮਿਲਾਪ ਨਗਰ ਕਲੋਨੀ ਦੇ ਨੇੜੇ ਰੇਲਵੇ ਟਰੈਕ ‘ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਜੀ.ਆਰ.ਪੀ. ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ 14 ਸਾਲਾ ਸ਼ਿਵਮ ਅਤੇ 10 ਸਾਲਾ ਆਰੁਸ਼ ਕੁਮਾਰ ਵਜੋਂ ਹੋਈ ਹੈ। ਦੋਵੇਂ ਹਰਮਿਲਾਪ ਨਗਰ ਇਲਾਕੇ ਦੇ ਰਹਿਣ ਵਾਲੇ ਸਨ ਅਤੇ ਐਤਵਾਰ ਸ਼ਾਮ ਪਤੰਗ ਲੁੱਟਦੇ ਹੋਏ ਰੇਲਵੇ ਟਰੈਕ ਦੇ ਬਿਲਕੁਲ ਨੇੜੇ ਪਹੁੰਚ ਗਏ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਪੈਸੇਂਜਰ ਟ੍ਰੇਨ ਦਾ ਉਨ੍ਹਾਂ ਨੂੰ ਅੰਦਾਜ਼ਾ ਨਹੀਂ ਹੋ ਸਕਿਆ ਅਤੇ ਦੋਵੇਂ ਉਸ ਦੀ ਲਪੇਟ ਵਿੱਚ ਆ ਗਏ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਰੁਸ਼ ਕੁਮਾਰ ਚੌਥੀ ਜਮਾਤ ਦਾ ਵਿਦਿਆਰਥੀ ਸੀ, ਜਦਕਿ ਸ਼ਿਵਮ ਛੇਵੀਂ ਜਮਾਤ ਵਿੱਚ ਪੜ੍ਹਦਾ ਸੀ। ਸ਼ਿਵਮ ਦੇ ਪਿਤਾ ਪੇਸ਼ੇ ਤੋਂ ਡਰਾਈਵਰ ਹਨ, ਜਦਕਿ ਆਰੁਸ਼ ਦੇ ਪਿਤਾ ਇੱਕ ਕੋਠੀ ਵਿੱਚ ਕੇਅਰ-ਟੇਕਰ ਵਜੋਂ ਕੰਮ ਕਰਦੇ ਹਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
“ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।



