Punjab

ਪਰਾਲੀ ਨੂੰ ਅੱਗ ਲਗਾਉਣ ਵਾਲੇ 11 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

ਬਾਲ ਕਿਸ਼ਨ

ਫ਼ਿਰੋਜ਼ਪੁਰ, 7 ਨਵੰਬਰ : ਜ਼ੀਰਾ ਅਤੇ ਮਖੂ ਵਿਖੇ ਵੱਖ ਵੱਖ ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 11 ਕਿਸਾਨਾਂ ਖਿਲਾਫ ਪੁਲਿਸ ਨੇ ਥਾਣਾ ਸਿਟੀ ਜ਼ੀਰਾ ਅਤੇ ਥਾਣਾ ਮਖੂ ਵਿਖੇ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਨਿਰਮਲ ਸਿੰਘ, ਹੌਲਦਾਰ ਦਿਲਬਾਗ ਸਿੰਘ, ਏਐੱਸਆਈ ਪ੍ਰਗਟ ਸਿੰਘ ਨੇ ਦੱਸਿਆ ਕਿ ਕਿਸਾਨ ਇਸ਼ਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਹਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜ਼ੀਰਾ, ਸ਼ਮਸ਼ੇਰ ਸਿੰਘ ਉਰਫ ਸ਼ੇਰ ਸਿੰਘ ਪੁੱਤਰ ਕਸ਼ਮੀਰ ਸਿੰਘ, ਹਰਜੀਤ ਕੌਰ ਪਤਨੀ ਸ਼ਮਸ਼ੇਰ ਸਿੰਘ, ਪਰਨਾਮ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀਅਨ ਕਿੱਲੀ ਬੋਦਲਾ ਮਖੂ, ਠਾਣਾ ਸਿੰਘ ਪੁੱਤਰ ਗੁਰਦਿਆਲ ਸਿੰਘ, ਗੁਰਸੇਵਕ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀਅਨ ਗਾਮਾ ਮੁਰਾਦਾ ਉਰਫ ਮੋਚੀ ਵਾਲਾ ਮਖੂ ਨੇ ਆਪਣੀ ਪੈਲੀ ’ਚ ਝੋਨੇ ਦੀ ਪਰਾਣੀ ਨੂੰ ਅੱਗ ਲਗਾਈ ਹੈ। ਇਸ ਤੋਂ ਇਲਾਵਾ ਤਿੰਨ ਅਣਪਛਾਤੇ ਕਿਸਾਨਾਂ ਨੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਉਕਤ ਕਿਸਾਨਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button