Punjab

ਪਸਸਫ ਵੱਲੋਂ ਮੰਗਾਂ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਦਿਨ ਰਾਤ ਦਾ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ

ਫਿਰੋਜ਼ਪੁਰ, 8 ਫਰਵਰੀ (ਬਾਲ ਕਿਸ਼ਨ)- ਆਲ ਇੰਡੀਆ ਸਟੇਟ ਗੌਰਮਿੰਟ ਇੰਮਪਲਾਈਜ ਫੈਡਰੇਸ਼ਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1406/22/ਚੰਡੀਗੜ੍ਹ ਦੇ ਸੱਦੇ ’ਤੇ (ਪ.ਸ.ਸ.ਫ.) ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ 7, 8 ਫਰਵਰੀ 2025 ਦੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਧਰਨਿਆਂ ਦੀ ਸ਼ੁਰੂਆਤ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਦਿਨ ਰਾਤ ਦੇ ਰੋਸ ਧਰਨੇ ਦਿੱਤੇ ਗਏ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪਸਸਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ , ਨਿਸ਼ਾਨ ਸਿੰਘ ਸ਼ਹਿਜ਼ਾਦੀ, ਗੁਰਬੀਰ ਸਿੰਘ ਸ਼ਹਿਜ਼ਾਦੀ, ਮਹਿਲ ਸਿੰਘ, ਸਤਨਾਮ ਸਿੰਘ ਜਸਵਿੰਦਰ ਰਾਜ ਸ਼ਰਮਾ ਨੇ ਕਿਹਾ ਕਿ ਪੀਐੱਫਆਰਡੀਏ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਸਾਰੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਜਨਤਕ ਅਦਾਰਿਆਂ ਦਾ ਨਿੱਜੀਕਰ/ ਨਿਗਮੀਕਰਣ ਅਤੇ ਸਰਕਾਰੀ ਵਿਭਾਗਾਂ ਦੀ ਆਕਾਰ ਘਟਾਈ ਬੰਦ ਕਰਨ, ਅੱਠਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਨ, ਰਹਿੰਦੀਆਂ ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਜ਼ਬਤ ਕੀਤੇ ਬਕਾਇਆਂ ਨੂੰ ਬਹਾਲ ਕੀਤਾ ਜਾਵੇ ਅਤੇ ਕੌਮੀਂ ਸਿੱਖਿਆ ਨੀਤੀ ਨੂੰ ਵਾਪਿਸ ਕਰਵਾਇਆ ਜਾਵੇ। ਭਰਾਤਰੀ ਜਥੇਬੰਦੀਆਂ ਦੇ ਆਗੂ ਜਸਪਾਲ ਸਿੰਘ ਪ੍ਰਧਾਨ ਪੰਜਾਬ ਪੁਲਿਸ ਐਸੋਸੀਏਸ਼ਨ, ਮਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕਿਹਾ ਕਿ ਸੰਵਿਧਾਨ ਦੀਆਂ ਧਾਰਾ 310 ਅਤੇ 311 (2) ਨੂੰ ਰੱਦ ਕਰਵਾਉਣ, ਧਰਮ ਨਿਰਪੱਖਤਾ ਦੀ ਰਾਖੀ ਕਰਨ ਆਦਿ ਮੰਗਾਂ ਪ੍ਰਵਾਨ ਕੀਤੀਆਂ ਜਾਣ । ਉਨ੍ਹਾਂ ਸਮੂਹ ਮੁਲਾਜ਼ਮ ਵਰਗ ਨੂੰ ਅਗਲੇ ਸੰਘਰਸ਼ਾਂ ਲਈ ਤਿਆਰ ਰਹਿੰਦਿਆਂ ਇਨ੍ਹਾਂ ਰੈਲੀਆਂ ਧਰਨਿਆਂ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ । ਇਸ ਮੌਕੇ ਪਸਸਫ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ, ਸੀਨੀਅਰ ਮੀਤ ਪ੍ਰਧਾਨ ਰਾਜੀਵ ਹਾਡਾ, ਨਿਸ਼ਾਨ ਸਿੰਘ ਸ਼ਹਿਜ਼ਾਦੀ, ਮਹਿੰਦਰ ਸਿੰਘ ਬਰਾੜ, ਤਰਸੇਮ ਸਿੰਘ ਹਾਜੇਵਾਲੀ, ਪ੍ਰੈੱਸ ਸਕੱਤਰ ਗੁਰਮੀਤ ਸਿੰਘ ਜੰਮੂ, ਸਹਾਇਕ ਪ੍ਰੈਸ ਸਕੱਤਰ ਸੰਜੀਵ ਵਰਮਾ, ਮੀਤ ਪ੍ਰਧਾਨ ਨਰੇਸ਼ ਕੁਮਾਰ ਸੈਣੀ,ਮਹਿਲ ਸਿੰਘ, ਗੁਰਬੀਰ ਸਿੰਘ ਸ਼ਹਿਜ਼ਾਦੀ, ਰਾਮੇਸ਼ ਕੁਮਾਰ ਕੰਬੋਜ਼, ਜੋਗਿੰਦਰ ਸਿੰਘ ਕੜਾਹੇ ਵਾਲਾ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬੱਧਣ ਘੱਲ ਖੁਰਦ, ਰਾਜ ਕੁਮਾਰ ਬਲਾਕ ਪ੍ਰਧਾਨ ਮਖੂ, ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਦਰਸ਼ਨ ਸਿੰਘ ਭੁੱਲਰ ਬਲਾਕ ਪ੍ਰਧਾਨ ਗੁਰੂਹਰਸਹਾਏ ਸਤਨਾਮ ਸਿੰਘ ਬਲਾਕ ਪ੍ਰਧਾਨ ਫਿਰੋਜ਼ਪੁਰ ਆਦਿ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਉਪਰ ਤਸਤਦ ਢਾਏ ਜਾ ਰਹੇ ਹਨ। ਇਸ ਮੌਕੇ ਧਰਨੇ ਦੇ ਪਹਿਲੇ ਦਿਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ।

Related Articles

Leave a Reply

Your email address will not be published. Required fields are marked *

Back to top button