Punjab

ਪਸ਼ੂ ਪਾਲਣ ਵਿਭਾਗ ਫਿਰੋਜਪੁਰ ਵਲੋਂ ਮੁਫਤ ਵੰਡੀ ਜਾ ਰਹੀ ਮਲੱਪਾਂ ਦੀ ਦਵਾਈ: ਡਾ. ਹਿਮਾਂਸ਼ੂ ਸਿਆਲ

ਬਾਲ ਕਿਸ਼ਨ
ਫ਼ਿਰੋਜ਼ਪੁਰ, 9 ਅਪ੍ਰੈਲ : ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਪ੍ਰਮੁੱਖ ਸਕੱਤਰ, ਪਸ਼ੂ ਪਾਲਣ ਵਿਭਾਗ ਸ਼੍ਰੀ ਰਾਹੁਲ ਭੰਡਾਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਵਿਸ਼ੇਸ਼ ਉਪਰਾਲੇ ਸਦਕਾ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਇੱਕ ਮੈਗਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਤਹਿਤ ਜ਼ਿਲ੍ਹੇ ਦੇ ਸਾਰੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਦੀ ਦਵਾਈ ਮੁਫਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਿਰੋਜ਼ਪੁਰ ਡਾ‌‌. ਹਿਮਾਂਸ਼ੂ ਸਿਆਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਦਵਾਈ ਪਸ਼ੂ ਪਾਲਣ ਵਿਭਾਗ ਦੇ ਸਟਾਫ ਵਲੋਂ ਘਰ-ਘਰ ਜਾ ਕੇ ਛੋਟੇ ਅਤੇ ਵੱਡੇ ਪਸ਼ੂਆਂ ਲਈ ਬਿਲਕੁਲ ਮੁਫਤ ਵੰਡੀ ਜਾ ਰਹੀ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਇਹ ਮੁਹਿੰਮ ਲਗਾਤਾਰ ਦੂਸਰੀ ਵਾਰ ਚਲਾਈ ਜਾ ਰਹੀ ਹੈ। ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਦਾ ਮੁੱਖ ਮਕਸਦ ਪਸ਼ੂਆਂ ਨੂੰ ਮਲੱਪਾਂ ਤੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਾਉਣਾ ਅਤੇ ਇਸਦੇ ਨਾਲ ਹੀ ਪਸ਼ੂਆਂ ਦੀ ਸਿਹਤ ਵਿੱਚ ਸੁਧਾਰ ਕਰਨਾ, ਦੁੱਧ ਦੀ ਪੈਦਾਵਾਰ ਵਧਾਉਣਾ ਅਤੇ ਉਹਨਾਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ (ਇੰਮਿਊਨਟੀ) ਨੂੰ ਵਧਾਉਣਾ ਹੈ। ਉਨ੍ਹਾਂ ਵਲੋਂ ਸਮੂਹ ਪਸ਼ੂ ਪਾਲਕਾਂ ਨੂੰ ਆਪਣੇ ਸਾਰੇ ਪਸ਼ੂਆਂ ਨੂੰ ਇਹ ਦਵਾਈ ਖਵਾਉਣ ਦੀ ਪੁਰਜੋਰ ਅਪੀਲ ਕੀਤੀ ਗਈ। ਉਨ੍ਹਾਂ ਦਸਿਆ ਕਿ ਜੇਕਰ ਕੋਈ ਪਸ਼ੂ ਪਾਲਕ ਇਸ ਦਵਾਈ ਤੋਂ ਵਾਂਝਾ ਰਹਿ ਜਾਵੇ, ਤਾਂ ਉਹ ਤੁਰੰਤ ਆਪਣੇ ਨੇੜੇ ਦੀ ਪਸ਼ੂ ਸੰਸਥਾਂ ਨਾਲ ਸੰਪਰਕ ਕਰਕੇ ਇਹ ਦਵਾਈ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨਿਵੇਕਲਾ ਕਦਮ ਪਸ਼ੂ ਪਾਲਕਾਂ ਅਤੇ ਦੁੱਧ ਕ੍ਰਾਂਤੀ ਦੇ ਕਿੱਤੇ ਲਈ ਵਿਸ਼ੇਸ਼ ਤੌਰ ਤੇ ਲਾਹੇਵੰਦ ਸਾਬਿਤ ਹੋਵੇਗਾ।

Related Articles

Leave a Reply

Your email address will not be published. Required fields are marked *

Back to top button