Punjab

ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸੁਪਰਵਾਈਜਰ ਅਤੇ ਇੰਨੂਮੀਰੇਟਰ ਦੀ ਕਰਵਾਈ ਰਿਫਰੇਸ਼ਰ ਟ੍ਰੇਨਿੰਗ

ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਪਸ਼ੂ ਪਾਲਣ ਵਿਭਾਗ ਵੱਲੋ 21ਵੀਂ ਪਸ਼ੂਧੰਨ ਗਣਨਾ ਦੇ ਕੰਮ ਦਾ ਰੀਵਿਊ ਕਰਨ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ ਸੁਪਰਵਾਈਜਰ ਅਤੇ ਇੰਨੂਮੀਰੇਟਰ ਦੀ ਰਿਫਰੇਸ਼ਰ ਟ੍ਰੇਨਿੰਗ ਫਿਰੋਜ਼ਪੁਰ ਵਿਖੇ ਕਰਵਾਈ ਗਈ। ਜਿਸ ਵਿੱਚ ਡਾ. ਪਰਮਦੀਪ ਸਿੰਘ ਵਾਲੀਆ ਸੰਯੁਕਤ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਡਾ. ਰਵੀ ਕਾਤ ਸਟੇਟ ਨੋਡਲ ਅਫਸਰ ਪਸ਼ੂ ਗਣਨਾ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ। ਇਸ ਟਰੇਨਿੰਗ ਸਬੰਧੀ ਜਾਣਕਾਰੀ ਦਿੰਦਿਆ ਡਾ. ਪ੍ਰਭਲੀਨ ਸਿੰਘ ਜ਼ਿਲ੍ਹਾ ਨੋਡਲ ਅਫਸਰ ਫਿਰੋਜ਼ਪੁਰ ਨੇ ਦੱਸਿਆ ਕਿ ਟ੍ਰੇਨਿੰਗ ਦੀ ਸ਼ੁਰੂਆਤ ਵਿੱਚ ਡਾ. ਹਿਮਾਸ਼ੂ ਸਿਆਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਿਰੋਜ਼ਪੁਰ ਨੇ ਜੀ ਆਇਆ ਨੂੰ ਕਿਹਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਇਸ ਤੋ ਬਾਅਦ ਡਾ. ਰਵੀ ਕਾਤ ਨੇ ਐਪ ਚਲਾਉਣ ਵਿੱਚਰਹੀਆ ਦਿੱਕਤਾ ਬਾਰੇ ਇੰਨੂਰੇਟਰਾ ਤੋ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਦਾ ਹੱਲ ਦੱਸਿਆ। ਡਾ. ਪਰਮਦੀਪ ਸਿੰਘ ਵਾਲੀਆ ਨੇ ਫਿਰੋਜ਼ਪੁਰ ਜ਼ਿਲ੍ਹਾ ਵਿੱਚ ਸਭ ਤੋ ਵਧੀਆ ਕੰਮ ਕਰਨ ਵਾਲੇ ਇੰਨੂਮੀਰੇਟਰ ਸ੍ਰੀ ਹੁਸ਼ਿਆਰ ਸਿੰਘ ਸੀਨੀਅਰ ਵੈਟਰਨਰੀ ਇੰਸਪੈਕਟਰ ਅਤੇ ਮਿਸ਼ ਸਿਮਰਨ ਕੌਰ ਵੈਟਰਨਰੀ ਇੰਸਪੈਕਟਰ ਦੀ ਹੌਂਸਲਾ ਅਫਜਾਈ ਕੀਤੀਉਨ੍ਹਾਂ ਨੇ ਸਾਰੇ ਸਟਾਫ ਨੂੰ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਗਣਨਾ ਦੇ ਕੰਮ ਨੂੰ ਨਿਸ਼ਚਿਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਪ੍ਰੋਗਰਾਮ ਦੇ ਅਖੀਰ ਵਿੱਚ ਡਾ. ਹਿਮਾਸ਼ੂ ਸਿਆਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਿਰੋਜ਼ਪੁਰ ਨੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਪਸ਼ੂ ਗਣਨਾ ਦੇ ਕੰਮ ਨੂੰ ਸਮੇ ਸਿਰ ਪੂਰਾ ਕੀਤਾ ਜਾਵੇਗਾ

Related Articles

Leave a Reply

Your email address will not be published. Required fields are marked *

Back to top button