ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸੁਪਰਵਾਈਜਰ ਅਤੇ ਇੰਨੂਮੀਰੇਟਰ ਦੀ ਕਰਵਾਈ ਰਿਫਰੇਸ਼ਰ ਟ੍ਰੇਨਿੰਗ

ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਜ਼ਿਲ੍ਹਾ ਪੱਧਰ ਉੱਤੇ ਮਨਾਏ ਜਾ ਰਹੇ ਗਣਤੰਤਰ ਦਿਵਸ 2025 ਦਾ ਪ੍ਰੋਗਰਾਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਦੇ ਦਿਸ਼ਾ–ਨਿਰਦੇਸ਼ਾਂ ਹੇਠ ਮਨਾਇਆ ਜਾ ਰਿਹਾ ਹੈ, ਜਿਸ ਵਿਚ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਅਤੇ ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ), ਨੈਸ਼ਨਲ ਐਵਾਰਡੀ ਡਾ: ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ), ਕੋਮਲ ਅਰੋੜਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਰਾਸ਼ਟਰੀ ਏਕਤਾ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ।ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਨੈਸ਼ਨਲ ਐਵਾਰਡੀ ਡਾ: ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸੱਭਿਆਚਾਰਕ ਪ੍ਰੋਗਰਾਮ ਦੇ ਕੋਆਰਡੀਨੇਟਰ ਰਵੀ ਇੰਦਰ ਸਿੰਘ, ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ, ਸੁਖਚੈਨ ਸਿੰਘ ਨੇ ਲਿਆ। ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਕਰਵਾਈ ਜਾਵੇਗੀ। ਇਸ ਮੌਕੇ ਐਨ.ਸੀ.ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ, ਭਾਰਤ ਸਕਾਊਟ ਅਤੇ ਗਾਈਡ, ਦੇਸ਼ ਭਗਤੀ ਅਤੇ ਸੱਭਿਆਚਾਰ ਨਾਲ ਸੰਬੰਧਤ ਕੋਰੀਓਗ੍ਰਾਫ਼ੀ ਬੱਚੇ ਪੇਸ਼ ਕਰਨਗੇ। ਅੱਜ ਦੀ ਰਿਹਰਸਲ ਕਨਟੋਨਮੈਂਟ ਬੋਰਡ ਦੇ ਗ੍ਰਾਊਂਡ ਵਿਖੇ ਕੀਤੀ ਗਈ। ਡਾ: ਸਤਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਸੋ ਇਸ ਮੌਕੇ ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀ, ਬਲਕਿ ਜ਼ਿਲ੍ਹਾ ਵਾਸੀ ਵੀ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ। ਇਸ ਮੌਕੇ ਨਵਿੰਦਰ ਕੁਮਾਰ, ਬਾਬਾ ਬਲਜਿੰਦਰ ਸਿੰਘ ਅਤੇ ਜਰਮਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।



