National

ਪਹਿਲਗਾਮ ਹਮਲੇ ਪਿੱਛੋਂ ਅਮਰਨਾਥ ਯਾਤਰਾ ਦੀ ਸੁਰੱਖਿਆ ਹੋਰ ਹੋਵੇਗੀ ਸਖ਼ਤ

ਜੰਮੂ , 4 ਮਈ- ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਅਮਰਨਾਥ ਯਾਤਰਾ ਦੀਆਂ ਸੁਰੱਖਿਆ ਚੁਣੌਤੀਆਂ ਵਧੇਰੀਆਂ ਹੋਣਗੀਆਂ ਕਿਉਂਕਿ ਪਹਿਲਗਾਮ ਦੇ ਅੱਤਵਾਦੀ ਹਮਲੇ ਨੂੰ ਧਿਆਨ ’ਚ ਰੱਖਦੇ ਹੋਏ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ। ਮੌਜੂਦਾ ਸਮੇਂ ’ਚ ਸਹੂਲਤਾਂ ਨਾਲ ਜੁੜੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ। ਜੂਨ ’ਚ ਸੁਰੱਖਿਆ ਨੂੰ ਲੈ ਕੇ ਮੀਟਿੰਗਾਂ ਹੋਣਗੀਆਂ। ਇਸ ’ਚ ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ, ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਪ੍ਰਭਾਵਸ਼ਾਲੀ ਕਦਮ ਚੁੱਕਣਗੀਆਂ। ਖੁਫ਼ੀਆ ਅਤੇ ਸੁਰੱਖਿਆ ਏਜੰਸੀਆਂ ਦੀ ਜ਼ਿੰਮੇਵਾਰੀ ਹੋਰ ਵਧੇਗੀ। ਹਾਲਾਂਕਿ ਯਾਤਰਾ ਵਿਚ ਸੁਰੱਖਿਆ ਨੂੰ ਸਭ ਤੋਂ ਉੱਚਾ ਮੰਨਦੇ ਹੋਏ ਸੁਰੱਖਿਆ ਬਲਾਂ ਦੀ ਪੂਰੀ ਤਾਇਨਾਤੀ ਕੀਤੀ ਜਾਂਦੀ ਹੈ ਪਰ ਇਸ ਵਾਰ ਹਾਲਾਤ ਦੇ ਮੱਦੇਨਜ਼ਰ ਰਾਸ਼ਟਰੀ ਰਾਜਮਾਰਗ, ਯਾਤਰਾ ਦੇ ਬੇਸ ਕੈਂਪਾਂ ਅਤੇ ਯਾਤਰਾ ਦੇ ਦੋਵੇਂ ਮਾਰਗਾਂ ’ਤੇ ਸੁਰੱਖਿਆ ਦੇ ਹੋਰ ਮਜ਼ਬੂਤ ਪ੍ਰਬੰਧ ਕੀਤੇ ਜਾਣਗੇ। ਯਾਤਰਾ ਦੇ ਬੇਸ ਕੈਂਪ ਪਹਿਲਗਾਮ ’ਚ ਹਮਲੇ ਦੇ ਬਾਵਜੂਦ ਸ਼੍ਰੀ ਅਮਰਨਾਥ ਯਾਤਰਾ ਲਈ ਤਿਆਰੀਆਂ ਤੇਜ਼ੀ ਨਾਲ ਜਾਰੀ ਹਨ। ਇਸੇ ਮਾਰਗ ਤੋਂ ਜ਼ਿਆਦਾਤਰ ਸ਼ਰਧਾਲੂ ਬਾਬਾ ਬਰਫ਼ਾਨੀ ਦੀ ਗੁਫ਼ਾ ਤੱਕ ਪਹੁੰਚਦੇ ਹਨ। ਬਾਲਟਾਲ ਤੋਂ ਵੀ ਵੱਡੀ ਗਿਣਤੀ ’ਚ ਸ਼ਰਧਾਲੂ ਯਾਤਰਾ ਕਰਦੇ ਹਨ। ਪਹਿਲਗਾਮ ਰਵਾਇਤੀ ਰੂਟ ਹੈ। ਛੜੀ ਮੁਬਾਰਕ ਇਥੋਂ ਜਾਂਦੀ ਹੈ, ਇਸ ਲਈ ਇਸ ਰੂਟ ਦੀ ਅਹਿਮੀਅਤ ਜ਼ਿਆਦਾ ਹੈ। ਸਿਸਟਮ ਨੂੰ ਫੁੱਲ ਪਰੂਫ ਬਣਾਇਆ ਜਾਵੇਗਾ ਤਾਂ ਜੋ ਕੋਈ ਖਾਮੀ ਨਾ ਰਹਿ ਜਾਵੇ। 3 ਜੁਲਾਈ ਤੋਂ ਸ਼ੁਰੂ ਹੋ ਰਹੀ ਯਾਤਰਾ 38 ਦਿਨਾਂ ਦੀ ਹੋਵੇਗੀ ਤੇ 9 ਅਗਸਤ ਨੂੰ ਰੱਖੜੀ ਦੇ ਦਿਨ ਖ਼ਤਮ ਹੋਵੇਗੀ। ਯਾਤਰਾ ਮਾਰਗ ’ਤੇ ਸਹੂਲਤਾਂ ਲਈ ਟੈਂਡਰ ਜਾਰੀ ਕੀਤੇ ਜਾ ਰਹੇ ਹਨ। ਮੈਡੀਕਲ ਸਹੂਲਤਾਂ ਨੂੰ ਲੈ ਕੇ ਬੇਸ ਕੈਂਪਾਂ ’ਚ ਪ੍ਰਬੰਧ ਕਰਨ ਲਈ ਮੀਟਿੰਗਾਂ ਸ਼ੁਰੂ ਹੋ ਗਈਆਂ ਹਨ। ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਜਾਵੇਗੀ। ਮਾਊਂਟੇਨ ਰੈਸਕਿਊ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਵਾਰ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ’ਤੇ ਵਾਧੂ ਚੌਕਸੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button