Punjab

ਪਹਿਲੇ ਚਰਨ ਵਿੱਚ 437 ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਸਭਾਵਾਂ ਦਾ ਆਯੋਜਨ – ਡੀ ਸੀ 

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਰੇਕ ਪਿੰਡ 'ਚ ਖੇਡ ਮੈਦਾਨ ਤੇ ਪਾਰਕ ਬਣਾਏ ਜਾਣਗੇ

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ, 29 ਮਾਰਚ :ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ  ਜ਼ਿਲ੍ਹੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਵਿੱਤੀ ਸਾਲ 2025-26 ਲਈ ਆਪਣੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਲਈ 29 ਤੇ 30 ਮਾਰਚ ਨੂੰ ਵਿਸ਼ੇਸ਼ ਗ੍ਰਾਮ ਸਭਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਛੇ ਬਲਾਕਾਂ ਵਿੱਚ 835 ਗ੍ਰਾਮ ਪੰਚਾਇਤਾਂ ਵਿਚੋਂ ਅੱਜ ਪਹਿਲੇ ਚਰਨ ਵਿੱਚ 437 ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਇਜਲਾਸ ਸੱਦੇ ਗਏ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਾ ਕੇ ਤਰਜੀਹੀ ਵਿਕਾਸ ਕਾਰਜਾਂ ਦੇ ਮਤੇ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਕੱਲ ਬਾਕੀ ਰਹਿੰਦੀਆਂ ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਸਭਾ ਦੇ ਇਜਲਾਸ ਸੱਦੇ ਜਾਣਗੇਇਨ੍ਹਾਂ ਸਾਰੀਆਂ ਗ੍ਰਾਮ ਸਭਾਵਾਂ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਵੱਲੋਂ ਖੁਦ ਆਨਲਾਈਨ ਮਾਧਿਅਮ ਰਾਹੀਂ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਸਰਪੰਚਾਂ, ਪੰਚਾਂ ਸਮੇਤ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿੱਚ ਇਨ੍ਹਾਂ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਗਿਆ ਹੈ। ਇਹਨਾਂ ਸਪੈਸ਼ਲ ਗ੍ਰਾਮ-ਸਭਾ ਇਜਲਾਸਾਂ ਦੌਰਾਨ ਵਿਕਾਸ ਦੇ ਕੰਮਾਂ ਜਿਵੇਂ ਕਿ ਖੇਡ ਮੈਦਾਨ, ਪਾਰਕ ਸਮੇਤ ਨਰਸਰੀ, ਛੱਪੜ/ਤਰਲ ਕੂੜਾ ਪ੍ਰਬੰਧਨ, ਠੇਸ ਕੂੜਾ ਪ੍ਰਬੰਧਨ, ਗ੍ਰਾਮ ਪੰਚਾਇਤ ਇਮਾਰਤ ਸਮੇਤ ਰੂਰਲ ਹੱਟ ਅਤੇ ਸਾਂਝੇ ਪਖਾਨੇ, ਆਂਗਨਵਾੜੀ ਸੈਂਟਰ, ਸੈਲਫ ਹੈਲਪ ਗਰੁੱਪਾਂ ਲਈ ਕਮਿਉਨਿਟੀ ਢਾਂਚਾ, ਲਾਇਬ੍ਰੇਰੀ, ਪਲਾਂਟੇਸ਼ਨ ਆਦਿ ਸੰਬੰਧੀ ਮਤੇ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮਯੁੱਧ ਨਸ਼ਿਆਂ ਵਿਰੁੱਧਤਹਿਤ ਹਰੇਕ ਪਿੰਡ ਵਿੱਚ ਇੱਕ ਖੇਡ ਮੈਦਾਨ ਤੇ ਪਾਰਕ, ਬਣਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਉਨ੍ਹਾਂ ਦੱਸਿਆ ਕਿ ਇਨ੍ਹਾਂ ਗ੍ਰਾਮ ਸਭਾਵਾਂ, ਤਹਿਤ 1 ਅਪ੍ਰੈਲ ਤੋਂ ਪਿੰਡਾਂ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਖੇਡ ਮੈਦਾਨ, ਪਾਰਕ ਬਣਾਉਣ ਤੋਂ ਇਲਾਵਾ ਛੱਪੜਾਂ ਦੀ ਸਫਾਈ ਅਤੇ ਨਵੇ ਖਾਲੇ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਲੋਕਤੰਤਰ ‘ਚ ਲੋਕਾਂ ਦੀ ਭੂਮਿਕਾ ਨੂੰ ਸਮਰੱਥ ਬਨਾਉਣ ਦੀ ਇੱਕ ਮਹੱਤਵਪੂਰਨ ਇਕਾਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਗ੍ਰਾਮ ਸਭਾਵਾਂ ਵਿੱਚ ਪਿੰਡ ਵਾਸੀਆਂ ਦੀ ਸ਼ਮੂਲੀਅਤ ਦੀ ਮਹੱਤਤਾ ‘ਤੇ ਜ਼ੋਰ ਦਿੱਤਾਉਨ੍ਹਾਂ ਸਾਰਿਆਂ ਨੂੰ ਆਪਣੇ ਪਿੰਡ ਅਤੇ ਭਾਈਚਾਰੇ ਲਈ ਵਿਕਾਸ ਪ੍ਰੋਜੈਕਟਾਂ ਸਬੰਧੀ ਫੈਸਲਿਆਂ ਵਿੱਚ ਯੋਗਦਾਨ ਪਾ ਕੇ ਇਨ੍ਹਾਂ ਗ੍ਰਾਮ ਸਭਾਵਾਂ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button