Punjab

ਪਾਕਿਸਤਾਨ ਤੋਂ ਆਯਾਤ ਕੀਤੇ ਗਏ ਅੱਠ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, 2 ਜੂਨ : ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਤਵਾਰ ਦੁਪਹਿਰ ਨੂੰ ਪਾਕਿਸਤਾਨ ਤੋਂ ਆਯਾਤ ਕੀਤੇ ਗਏ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਅੱਠ ਪਿਸਤੌਲ, ਦਸ ਕਾਰਤੂਸ, ਤਿੰਨ ਮੋਬਾਈਲ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤੀ ਗਈ ਹੈ ਅਤੇ ਲੋਪੋਕੇ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਤਿਹਬੀਰ ਸਿੰਘ ਉਰਫ ਗਾਂਧੀ, ਜਗਰੂਪ ਸਿੰਘ ਉਰਫ ਲਾਲੀ ਅਤੇ ਰਣਜੀਤ ਸਿੰਘ ਉਰਫ ਕਾਕਾ ਵਜੋਂ ਕੀਤੀ ਹੈ, ਜੋ ਕਿ ਵਣੀਕੇ ਪਿੰਡ ਦੇ ਵਾਸੀ ਹਨ। ਐਸਐਸਪੀ ਨੇ ਕਿਹਾ ਕਿ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਸਤਵਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇੱਕ ਬਾਈਕ ‘ਤੇ ਹਥਿਆਰਾਂ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ।ਇਸ ਆਧਾਰ ‘ਤੇ ਪੁਲਿਸ ਨੇ ਪਿੰਡ ਬਾਰੜ ਤੋਂ ਖਿਆਲਾ ਪਿੰਡ ਜਾਣ ਵਾਲੀ ਲਿੰਕ ਸੜਕ ‘ਤੇ ਨਾਕਾਬੰਦੀ ਕਰ ਦਿੱਤੀ। ਜਦੋਂ ਮੁਲਜ਼ਮਾਂ ਨੂੰ ਇਕ ਬਾਈਕ ‘ਤੇ ਆਉਂਦੇ ਦੇਖਿਆ ਗਿਆ ਤਾਂ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਮੁਲਜ਼ਮਾਂ ਨੇ ਬਾਈਕ ਮੋੜ ਲਈ ਅਤੇ ਭੱਜ ਗਏ। ਪੁਲਿਸ ਨੇ ਤੁਰੰਤ ਪਿੱਛਾ ਕੀਤਾ ਅਤੇ ਥੋੜ੍ਹੀ ਦੂਰੀ ‘ਤੇ ਬਾਈਕ ਸਵਾਰਾਂ ਨੂੰ ਫੜ ਲਿਆ। ਤਲਾਸ਼ੀ ਦੌਰਾਨ ਕਬਜ਼ੇ ਵਿੱਚੋਂ ਅੱਠ ਵਿਦੇਸ਼ੀ ਪਿਸਤੌਲ, ਦਸ ਕਾਰਤੂਸ ਅਤੇ ਤਿੰਨ ਮੋਬਾਈਲ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਕਤ ਪਿਸਤੌਲ ਕੁਝ ਦਿਨ ਪਹਿਲਾਂ ਭਾਰਤੀ ਸਰਹੱਦ ਵਿਚ ਇੱਕ ਡਰੋਨ ਤੋਂ ਪਾਕਿਸਤਾਨੀ ਤਸਕਰਾਂ ਨੇ ਸੁੱਟੇ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਰਾਮਦ ਕਰਕੇ ਸੁਰੱਖਿਅਤ ਰੱਖਿਆ ਸੀ। ਉਹ ਐਤਵਾਰ ਨੂੰ ਹਥਿਆਰ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਬਰਾਮਦ ਮੋਬਾਈਲਾਂ ਤੋਂ ਮੁਲਜ਼ਮਾਂ ਦੇ ਨੰਬਰ ਮਿਲੇ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button