
ਫਾਜ਼ਿਲਕਾ, 25 ਮਈ- ਫਾਜ਼ਿਲਕਾ ਪੁਲਿਸ ਵਲੋਂ ਇੱਕ ਨਸ਼ਾ ਤਸਕਰ ਨੂੰ ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਤੋਂ 10 ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਅਤੇ 310 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਹਨ। ਹਾਲਾਂਕਿ, ਇਸ ਦੌਰਾਨ ਮੁਲਜ਼ਮ ਤੋਂ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਜਿਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ।ਫਾਜ਼ਿਲਕਾ ਸਿਟੀ ਥਾਣੇ ਦੇ ਇੰਚਾਰਜ ਇੰਸਪੈਕਟਰ ਲੇਖਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗਸ਼ਤ ਤੇ ਸੀ। ਇੱਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਮੁਲਜ਼ਮ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਕੰਮ ਕਰਦਾ ਹੈ। ਇਸ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਛਾਪੇਮਾਰੀ ਦੌਰਾਨ ਕਾਰ ਵਿੱਚ ਸਵਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ ਕਾਰ ਸਣੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਹਰਸ਼ਪਿੰਦਰ ਸਿੰਘ ਵਾਸੀ ਥੇਹਕਲੰਦਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।



