
ਸੰਗਤ ਮੰਡੀ (ਬਠਿੰਡਾ), 16 ਫਰਵਰੀ – ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਅਧੀਨ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਅੱਜ ਇਕ ਪਿਓ ਵਲੋਂ ਪੁੱਤ ਦੇ ਗੋਲੀ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਪੁਲਿਸ ਚੌਂਕੀ ਪਥਰਾਲਾ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ, ਲੇਕਿਨ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗ ਸਕਿਆ।



