
ਜਲੰਧਰ, 2 ਜੁਲਾਈ : ਥਾਣਾ ਡਿਵੀਜਨ ਨੰਬਰ 1 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗੈਰਕਾਨੂੰਨੀ ਪਿਸਤੌਲ ਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵਯੁਗ ਕਾਲੋਨੀ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਮੱਧ ਪ੍ਰਦੇਸ਼ ਤੋਂ ਪਿਸਤੌਲ ਲੈ ਕੇ ਜਲੰਧਰ ਵਿਚ ’ਚ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਅਸ਼ੋਕ ਨਗਰ ਖੇਤਰ ’ਚ ਨਾਕਾਬੰਦੀ ਦੌਰਾਨ ਕਾਬੂ ਕਰ ਕੇ ਉਸ ਕੋਲੋਂ 32 ਬੋਰ ਦੀ ਇੱਕ ਗੈਰਕਾਨੂੰਨੀ ਪਿਸਤੌਲ ਤੇ ਛੇ ਅਣਚੱਲੇ ਕਾਰਤੂਸ ਬਰਾਮਦ ਕੀਤੇ। ਉਸ ਨੂੰ ਅਦਾਲਤ ’ਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ ਰਿਮਾਂਡ ਤੇ ਲਿਆ ਜਾਵੇਗਾ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਬਾਰੇ ਪਹਿਲਾਂ ਵੀ ਅਲਰਟ ਜਾਰੀ ਕੀਤਾ ਗਿਆ। ਅਸਮਾਜਿਕ ਤੱਤਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।



