Punjab

ਪਿੰਡ ਕੰਗ ’ਚ ਹੋਏ ਔਰਤ ਦੇ ਕਤਲ ਕੇਸ ਵਿਚ ਲੋੜੀਂਦੇ ਸਾਰੇ ਮੁਲਜ਼ਮ ਗ੍ਰਿਫਤਾਰ

ਸ਼੍ਰੀ ਗੋਇੰਦਵਾਲ ਸਾਹਿਬ, 24 ਅਪ੍ਰੈਲ-ਪਿੰਡ ਕੰਗ ਵਿਖੇ ਘਰ ’ਚ ਇਕੱਲੀ ਮਹਿਲਾ ਦਾ ਗਲਾ ਵੱਢ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਲੋੜੀਂਦੇ ਸਾਰੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹੱਤਿਆ ਲਈ ਵਰਤਿਆ ਗਿਆ ਚਾਕੂ ਵੀ ਬਰਾਮਦ ਹੋ ਗਿਆ। ਜਦੋਂਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐੱਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਬੜੀ ਮੁਸਤੈਦੀ ਨਾਲ ਕੁਝ ਹੀ ਦਿਨਾਂ ਵਿਚ ਪਿੰਡ ਕੰਗ ਵਿਖੇ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਦੇ ਹੋਏ ਔਰਤ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 21 ਅਪ੍ਰੈਲ ਨੂੰ ਇਕ ਮੁਲਜ਼ਮ ਗੁਰਸਨਦੀਪ ਸਿੰਘ ਕਾਲੂ ਪੁੱਤਰ ਹੇਮ ਸਿੰਘ ਵਾਸੀ ਪਿੰਡ ਦੀਨੇਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁੱਛ ਗਿੱਛ ਦੌਰਾਨ ਉਸਨੇ ਦੱਸਿਆ ਉਹ ਤੇ ਉਸਦੇ ਦੋ ਹੋਰ ਸਾਥੀ ਲਖਵਿੰਦਰ ਸਿੰਘ ਗੋਲਡੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੰਡਿਆਲਾ ਗੁਰੂ ਅਤੇ ਅਰਸ਼ਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਦੀਨੇਵਾਲ ਨੇ ਲੁੱਟ ਖੋਹ ਦੀ ਨੀਅਤ ਨਾਲ ਗੁਰਪ੍ਰੀਤ ਕੌਰ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਅਰਸ਼ਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਜਦੋਂਕਿ ਲਖਵਿੰਦਰ ਸਿੰਘ ਗੋਲਡੀ ਜੋ ਕਤਲ ਤੋਂ ਬਾਅਦ ਡਰੱਗ ਮਨੀ ਸਣੇ ਗ੍ਰਿਫਤਾਰ ਹੋਇਆ ਅਤੇ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚ ਬੰਦ ਸੀ, ਨੂੰ ਪ੍ਰੋਡੈਕਸ਼ਨ ਵਾਰੰਟ ’ਤੇ ਲਿਆ ਕੇ ਮੁੱਕਦਮੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਪਾਸੋਂ ਵਾਰਦਾਤ ਵਿਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ। ਡੀਐੱਸਪੀ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਰਫ ਗੋਲਡੀ ਦੇ ਖਿਲਾਫ ਪਹਿਲਾਂ ਵੀ ਪੰਜ ਕੇਸ ਦਰਜ ਹਨ।

Related Articles

Leave a Reply

Your email address will not be published. Required fields are marked *

Back to top button