
ਸ਼੍ਰੀ ਅਨੰਦਪੁਰ ਸਾਹਿਬ, 4 ਮਾਰਚ- ਪਿਛਲੇ ਪੰਜ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਐਤਵਾਰ ਨੂੰ ਸਿੱਖਿਆ ਮੰਤਰੀ ਦੀ ਗੱਡੀ ਘੇਰ ਕੇ ਜ਼ੋਰਦਾਰ ਪਿੱਟ ਸਿਆਪਾ ਕੀਤਾ। ਇਸ ਦੌਰਾਨ ਜਦੋਂ ਕਾਫੀ ਸਮੇਂ ਤੱਕ ਬੇਰੁਜ਼ਗਾਰ ਅਧਿਆਪਕ ਇੱਕ ਪਾਸੇ ਨਾ ਹੋਏ ਤਾਂ ਆਖਿਰਕਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗੱਡੀ ਵਿੱਚੋਂ ਉੱਤਰ ਕੇ ਪੈਦਲ ਚੱਲ ਪਏ। ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।



