Punjab

ਪਿੰਡ ਬੁਰਜ 169 ’ਚ ਸਾਬਕਾ ਸਰਪੰਚ, ਸਾਬਕਾ ਪੰਚਾਇਤ ਮੈਂਬਰ ਸਣੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ

ਝਬਾਲ, 20 ਜੁਲਾਈ : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਬੁਰਜ 169 ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ, ਸਾਬਕਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਹਰਮੇਸ਼ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਪੂਰਨ ਸਿੰਘ, ਮਨਦੀਪ ਸਿੰਘ, ਗੁਰਬੀਰ ਸਿੰਘ, ਨਿਸ਼ਾਨ ਸਿੰਘ, ਕਰਮਜੀਤ ਸਿੰਘ, ਸੁਖਪਾਲ ਸਿੰਘ, ਪ੍ਰਗਟ ਸਿੰਘ, ਕਾਲਾ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਗੁਰਮੁਖ ਸਿੰਘ ਆਦਿ ਸੈਂਕੜੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ, ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿਚ ਪਾ ਦਿੱਤਾ ਹੈ। ਇਸ ਮੌਕੇ ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪਿੰਡ ਬੁਰਜ 169 ਦੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ, ਇਸੇ ਤਰਾਂ ਤਰਨਤਾਰਨ ਜਿਲੇ ਦੇ ਬਾਕੀ ਪਿੰਡਾਂ ਵਿਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ ਤੇ ਬਿਠਾਉਣ ਲਈ ਉਤਾਵਲਾ ਹੈ। ਇਸ ਮੌਕੇ ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ, ਮਾਸਟਰ ਬਲਦੇਵ ਸਿੰਘ ਮੰਡ, ਬਲਜਿੰਦਰ ਸਿੰਘ ਚੀਮਾ, ਹਰਜਿੰਦਰ ਸਿੰਘ ਚਹਿਲ, ਸਕੱਤਰ ਸਿੰਘ ਬਾਬਾ ਭਗਤ, ਬਲਧੀਰ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button