Punjab

ਪਿੰਡ ਲਾਲਚੀਆ ਦਾ ਸਰਦਾਰ ਫਿਰ ਅਫੀਮ ਸਮੇਤ ਪੁਲਿਸ ਦੇ ਹੱਥੀ ਚੜਿਆ 

ਐੱਸ.ਏ. ਐੱਸ ਨਗਰ, 4 ਮਾਰਚ-ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਰੋਕਥਾਮ ਲਈ ਕਾਰਵਾਈ ਕਰ ਰਹੀ ਮੁਹਾਲੀ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ! ਜ਼ਿਲਾ ਮੋਹਾਲੀ ਵਿਖੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਵਿੱਚ ਜਿਰਕਪੁਰ ਪੁਲਿਸ ਨੇ ਉੱਚ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਨੇ ਜ਼ਿਰਕਪੁਰ ਨੇੜੇ ਅੰਬਾਲਾ-ਚੰਡੀਗੜ੍ਹ ਹਾਈਵੇ ‘ਤੇ ਇੱਕ ਨਾਕਾ ਸਥਾਪਿਤ ਕੀਤਾ ਗਿਆ, ਜਿਸ ਦੌਰਾਨ ਇੱਕ ਸ਼ੱਕੀ ਵਿਅਕਤੀ ਦੀ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੀ ਗੱਡੀ ਅੰਦਰ ਛੁਪਾਈ ਹੋਈ 13 ਕਿਲੋਗ੍ਰਾਮ ਅਫੀਮ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਤੁਰੰਤ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਬਰਾਮਦ ਹੋਈ ਅਫੀਮ ਸਮੇਤ ਮੋਹਾਲੀ ਨੰਬਰ ਮਾਰੂਤੀ ਸਿਆਜ਼ ਗੱਡੀ ਨੂੰ ਵੀ ਜਬਤ ਕੀਤਾ!ਇਸ ਸਬੰਧੀ ਪੱਤਰਕਾਰਾਂ ਨੂੰ ਐਸ.ਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਉਕਤ ਵਿਅਕਤੀ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਲਾਲਚੀਆ ਤਹਿਸੀਲ ਗੁਰੂਹਰਸਹਾਏ ਵਜੋਂ ਹੋਈ ਹੈ! ਉਹਨਾਂ ਇਹ ਵੀ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਜਸ਼ਨਪ੍ਰੀਤ ਸਿੰਘ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਵਿਖੇ ਵੇਚਣ ਦਾ ਕੰਮ ਕਰ ਰਿਹਾ ਸੀ! ਮੁਲਜਮ ਬਾਰੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਵਿਰੁੱਧ ਪਹਿਲਾਂ ਤੋਂ ਥਾਣਾ ਸਿਟੀ ਫਰੀਦਕੋਟ ‘ਚ ਤੇ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਈਲਕਾ ‘ਚ 2 ਮੁਕਦਮੇ ਐਨ.ਡੀ.ਪੀ.ਸੀ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੁੱਲ ਤਿੰਨ ਮੁਕਦਮੇ ਦਰਜ ਹਨ! ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਸਬ ਡਿਵੀਜ਼ਨ ਜ਼ੀਰਕਪੁਰ ਜਸਵਿੰਦਰ ਸਿੰਘ ਅਧੀਨ ਪੈਂਦੇ ਥਣਾ ਸਿਟੀ ਜ਼ੀਰਕਪੁਰ ਵਿਖੇ ਗ੍ਰਿਫਤਾਰ ਕੀਤੇ ਗਏ ਜਸ਼ਨਪ੍ਰੀਤ ਸਿੰਘ ਵਿਰੁੱਧ ਅਧੀਨ  ਅ/ਧ 18, 6185 ਐਨ.ਡੀ.ਪੀ.ਐਸ ਐਕਟ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ! ਅਗਲੇਰੀ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਜ਼ਿਰਕਪੁਰ ਦੇ ਮੁਖੀ ਇੰਸਪੈਕਟਰ ਜਸਕੰਵਲ ਸਿੰਘ ਅਤੇ ਉਨਾਂ ਦੀ ਟੀਮ ਵੱਲੋਂ ਮੁਲਜ਼ਮ ਜਸ਼ਨਪ੍ਰੀਤ ਸਿੰਘ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ ਅਤੇ ਜਿਸ ਤੋਂ ਪੁੱਛ-ਗਿੱਛ ਕਰਨ ਲਈ ਮੁਲਜਮ ਨੂੰ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ, ਜਿਸ ਤੋਂ ਬਾਅਦ ਸੀ.ਆਈ.ਏ ਸਟਾਫ ਵਿਖੇ ਨਸ਼ੇ ਦੇ ਨੈਕਸਸ ਸਬੰਧੀ ਉਕਤ ਮੁਲਜਮ ਕੋਲੋਂ ਹੋਰ ਪੁੱਛ-ਗਿਛ ਕੀਤੀ ਜਾਵੇਗੀ ਅਤੇ ਉਸ ਨਾਲ ਜੁੜੇ ਬਾਕੀ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button