Punjab

ਪਿੰਡ ਲੱਖੇਵਾਲ ਵਿਖੇ ਪਰਾਲੀ ਦੀਆਂ ਗੰਡਾਂ ਦੇ ਡੰਪ ’ਚ ਲੱਗੀ ਅੱਗ

ਭਵਾਨੀਗੜ੍ਹ, 27 ਅਕਤੂਬਰ :  ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜ੍ਹਲੇ ਪਿੰਡ ਲੱਖੇਵਾਲ ਵਿਖੇ ਸਥਿਤ ਝੋਨੇ ਦੀ ਪਰਾਲੀ ਤੋਂ ਤਿਆਰ ਕੀਤੀਆਂ ਗੱਠਾਂ ਦੇ ਡੰਪ ’ਚ ਕਰੀਬ ਅੱਧੀ ਰਾਤ ਅਚਾਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਜਾਣਕਾਰੀ ਮਿਲੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੰਪ ਦੇ ਮਾਲਕ ਰਣਜੀਤ ਸਿੰਘ ਵਾਸੀ ਪਿੰਡ ਬੋੜਾਂ ਨੇ ਦੱਸਿਆ ਕਿ ਪਿੰਡ ਲੱਖੇਵਾਲ ਵਿਖੇ ਸਥਿਤ ਉਨ੍ਹਾਂ ਦੇ ਪਰਾਲੀ ਦੀਆਂ ਗੱਠਾਂ ਦੇ ਡੰਪ ’ਚ ਦੇਰ ਰਾਤ ਤਕਰੀਬਨ 11:30 ਵਜੇ ਦੇ ਕਰੀਬ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਇਥੇ ਸੁੱਤੀ ਪਈ ਲੇਬਰ ਵਾਲਿਆਂ ਨੇ ਉਨ੍ਹਾਂ ਨੂੰ ਫੋਨ ਰਾਹੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਉਹ ਤੁਰੰਤ ਆਪਣੇ ਸਾਥੀਆਂ ਸਮੇਤ ਡੰਪ ’ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ’ਚ ਲੱਗ ਗਏ। ਉਨ੍ਹਾਂ ਦੱਸਿਆ ਉਨ੍ਹਾਂ ਵੱਲੋਂ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ, ਪੁਲਿਸ ਤੇ ਪ੍ਰਸ਼ਾਸਨ ਨੂੰ ਦਿੱਤੀ ਗਈ ਤੇ ਰਾਤ ਦੇ ਕਰੀਬ 12:30 ਵਜੇ ਵੱਖ-ਵੱਖ ਸ਼ਹਿਰ ਤੋਂ ਪਹੁੰਚੀਆਂ ਚਾਰ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਕਰਮਚਾਰੀਆਂ ਵੱਲੋਂ ਅੱਗ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਤਕਰੀਬਨ ਸਾਰੀਆਂ ਗੱਠਾਂ ਸੜ ਕੇ ਸੁਆਹ ਹੋ ਗਈਆਂ। ਰਣਜੀਤ ਸਿੰਘ ਨੇ ਦੱਸਿਆ ਕਿ ਇਸ ਭਿਆਨਕ ਅੱਗ ਦੀ ਘਟਨਾ ’ਚ ਉਨ੍ਹਾਂ ਦਾ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਸ ਘਟਨਾਂ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ।

Related Articles

Leave a Reply

Your email address will not be published. Required fields are marked *

Back to top button