ਪਿੰਡ ਵਰਿਆਮ ਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਦਰਜਨ ਪਰਿਵਾਰ ਆਸ਼ੂ ਬੰਗੜ ਦੀ ਅਗਵਾਈ ਵਿਚ ਕਾਂਗਰਸ ਪਾਰਟੀ ‘ਚ ਸ਼ਾਮਲ

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 6 ਮਾਰਚ-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਹਲਕਾ ਫਿਰੋਜਪੁਰ ਦਿਹਾਤੀ ਦੇ ਵਰਿਆਮ ਵਾਲਾ ਤੋ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਦਰਜਨਾ ਪਰਿਵਾਰਾਂ ਨੇ ਕਾਂਗਰਸ ਪਾਰਟੀ ਫਿਰੋਜਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਵਿੱਚ ਪੱਲਾ ਫੜ ਲਿਆ। ਜਾਣਕਾਰੀ ਸਾਂਝੀ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਮੁਹਾਰੇ ਲੋਕ ਕਾਂਗਰਸ ਨਾਲ ਧੜਾ-ਧੜ ਜੁੜ ਰਹੇ ਹਨ ਇਥੋਂ ਜਾਹਿਰ ਹੁੰਦਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਚਾਉਂਦੇ ਹਨ। ਇਸ ਮੌਕੇ ਆਸ਼ੂ ਬੰਗੜ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਗੁਰਚਰਨ ਸਿੰਘ,ਗੁਰਪੂਰਨ ਸਿੰਘ ਸੁਰਜਨ ਸਿੰਘ, ਵਰਿੰਦਰ ਸਿੰਘ,ਗੁਰਜੰਟ ਸਿੰਘ, ਸੁਖਜਿੰਦਰ ਸਿੰਘ, ਜਸਵੀਰ ਸਿੰਘ, ਜਗਸੀਰ ਸਿੰਘ, ਕਰਨੈਲ ਸਿੰਘ, ਬਲਕਾਰ ਸਿੰਘ ਕਿਸ਼ਨ ਸਿੰਘ, ਤਰਸੇਮ ਸਿੰਘ, ਲਹੋਰਾ ਸਿੰਘ, ਸੁਖਮੰਦਰ ਸਿੰਘ, ਬਲਵਿੰਦਰ ਸਿੰਘ, ਕਾਬਲ ਸਿੰਘ, ਕਾਕਾ ਢਾਣੀ ਵਾਲਾ ਦਾ ਸਵਾਗਤ ਕੀਤਾ ਤੇ ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਉਹਨਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਏਗਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਕਾਲਾ ਟਿੱਬਾ,ਨੀਟਾ ਸੋਢੀ ਬਲਾਕ ਪ੍ਰਧਾਨ ਮਮਦੋਟ, ਸੁੱਚਾ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ,ਗੋਪੀ ਔਲਖ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਦੇਵ ਸਿੰਘ ਸਾਬਕਾ ਸਰਪੰਚ ਤਰਾਵਾਲੀ,ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਗੁਰਭੇਜ ਖਾਰਾ, ਮਨਪ੍ਰੀਤ ਸਿੰਘ ਸੋਢੀ ਸਾਬਕਾ ਸਰਪੰਚ , ਮਨਪ੍ਰੀਤ ਭੁੱਲਰ, ਬੋਹੜ ਸਿੰਘ ਮੁਰਕਵਾਲਾ, ਜਸਬੀਰ ਸੋਢੀ, ਗਗਨ ਗਾਮੇ ਵਾਲਾ ਤੋਂ ਇਲਾਵਾ ਨਿਜੀ ਸਕੱਤਰ ਕਮਲ ਗਿੱਲ ਸੋਨੂੰ ਵੀ ਹਾਜਰ ਸਨ।



