
ਪੱਟੀ, 21 ਜੁਲਾਈ : ਸੰਤ ਸਿਪਾਹੀ ਧੰਨ ਧੰਨ ਬਾਬਾ ਬੀਰ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਪਿੰਡ ਸਭਰਾ ਵਿਖੇ ਮਨੁੱਖਤਾ ਦੀ ਸੇਵਾ ਖ਼ੂਨਦਾਨ ਸੁਸਾਇਟੀ ਪੱਟੀ ਅਤੇ ਪਿੰਡ ਦੇ ਨੌਜਵਾਨਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਆਗੂ ਵਿਕਰਮਜੀਤ ਸਿੰਘ ਜੱਸਾ ਨੇ ਕਿਹਾ ਕਿ ਕੈਂਪ ਦੌਰਾਨ 32 ਤੰਦਰੁਸਤ ਨੌਜਵਾਨਾਂ ਨੇ ਖ਼ੂਨ ਦਾਨ ਕਰ ਕੇ ਸੇਵਾ ਨਿਭਾਈ ਤੇ ਇਨਸਾਨ ਹੋਣ ਦਾ ਫ਼ਰਜ਼ ਅਦਾ ਕੀਤਾ। ਇਸ ਮੌਕੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ ਤੇ ਸਮੂਹ ਪ੍ਰਬੰਧਕ ਕਮੇਟੀ ਦਾ ਤੇ ਖ਼ੂਨਦਾਨ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਗਿਆ।



