ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ ਝੋਕ ਟਹਿਲ ਸਿੰਘ ਵਿਖੇ ਸਲਾਨਾ ਸਮਾਗਮ ਦੌਰਾਨ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਅਧÇਆਪਕ।
ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ ਝੋਕ ਟਹਿਲ ਸਿੰਘ ਵਿਖੇ ਸਲਾਨਾ ਸਮਾਗਮ ਦੌਰਾਨ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਅਧÇਆਪਕ।

ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਪੀਐੱਮ ਸ਼੍ਰੀ ਸਰਕਾਰੀ ਹਾਈ ਸਕੂਲ ਝੋਕ ਟਹਿਲ ਸਿੰਘ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਫੌਜ਼ਾ ਸਿੰਘ ਸਰਾਰੀ ਦੀ ਧਰਮ ਪਤਨੀ ਚਰਨਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਅਮਨਪ੍ਰੀਤ ਕੌਰ ਮੁੱਖ ਅਧਿਆਪਕ ਨੇ ਜਿੱਥੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਉੱਥੇ ਹੀ ਸਰਕਾਰੀ ਹਾਈ ਸਕੂਲ ਝੋਕ ਟਹਿਲ ਸਿੰਘ ਪੀਐੱਮ ਸ਼੍ਰੀ ਅਧੀਨ ਆਉਣ ਕਰਕੇ ਇਸ ਦੇ ਬੁਨਿਆਦੀ ਢਾਂਚੇ ਪੱਧਰ ਅਤੇ ਕੁਆਲਿਟੀ ਐਜੂਕੇਸ਼ਨ ਵਿੱਚ ਵਾਧਾ ਹੋਣ ਬਾਰੇ ਚਾਨਣਾ ਪਾਇਆ ਅਤੇ ਵੱਖ-ਵੱਖ ਪੱਧਰ ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸਮਾਜ ਨੂੰ ਸੇਧ ਦਿੰਦੀਆਂ ਕੋਰੀਓਗ੍ਰਾਫੀ, ਲੋਕ ਨਾਚ ਲੋਕ ਗੀਤ ਆਦਿ ਦੀਆਂ ਝਲਕਾਂ ਪੇਸ਼ ਕੀਤੀਆਂ ਜੋ ਕਾਬਲੇ ਤਾਰੀਫ ਸਨ। ਇਸ ਮੌਕੇ ਸਕੂਲ ਸਟਾਫ ਅਤੇ ਗ੍ਰਾਮ ਪੰਚਾਇਤ ਝੋਕ ਟਹਿਲ ਸਿੰਘ ਵੱਲੋਂ ਆਏ ਮੁੱਖ ਮਹਿਮਾਨ ਚਰਨਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋਂ ਵੀ ਸੰਬੋਧਿਤ ਹੁੰਦੇ ਹੋਏ, ਜਿੱਥੇ ਸਕੂਲੀ ਸਿੱਖਿਆ ਦੇ ਪੱਧਰ ਦੀ ਗੱਲ ਕੀਤੀ ਗਈ ਅਤੇ ਸਮਾਜ ਵਿੱਚ ਹੋ ਰਹੀ ਤਬਦੀਲੀ ਅਤੇ ਔਰਤਾਂ ਦੀ ਭਾਗੇਦਾਰੀ ਨੂੰ ਯਕੀਨੀ ਬਣਾਉਣ ਲਈ ਮਰਦ ਸਮਾਜ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਰਪੰਚ ਸੁਖਮੰਦਰ ਸਿੰਘ ਅਤੇ ਸੁਖਦੀਪ ਕੌਰ (ਸਰਪੰਚ), ਗੁਰਮੀਤ ਸਿੰਘ (ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗੁਰਹਰਸਹਾਏ,-1) ਅਤੇ ਸਕੂਲ ਸਟਾਫ ਰਾਜੇਸ਼ ਕੁਮਾਰ, ਸੁਰਿੰਦਰ ਸਿੰਘ ਗੁਰਅਰਪਨ ਸਿੰਘ, ਪਵਨ ਜੋਤ ਕੌਰ, ਬਲਪ੍ਰੀਤ ਕੌਰ, ਨਿਰਮਲ ਕੌਰ ਅਤੇ ਮਨਪ੍ਰੀਤ ਕੌਰ ਹਾਜ਼ਰ ਸਨ।



