Punjab

ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ’ਚ ਚੱਲੀ ਗੋਲੀ

ਬਾਲ ਕਿਸ਼ਨ

ਫਿਰੋਜ਼ਪੁਰ, 11 ਦਸੰਬਰ : ਫਾਜ਼ਿਲਕਾ ਮਾਰਗ ’ਤੇ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਬੁੱਧਵਾਰ ਦੇਰ ਸ਼ਾਮ ਦੋ ਧਿਰਾਂ ਵਿਚ ਹੋਈ ਲੜਾਈ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਲੜਾਈ ਦੌਰਾਨ ਨੋਬਤ ਗੋਲ਼ੀਬਾਰੀ ਤੱਕ ਆ ਪਹੁੰਚੀ ।ਇਸ ਦੌਰਾਨ ਦੋਵਾਂ ਧਿਰਾਂ ਨੂੰ ਛੁਡਵਾਉਣ ਆਇਆ ਇਕ ਵਿਅਕਤੀ ਗੋਲ਼ੀ ਲੱਗਣ ਕਾਰਣ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ 35 ਸਾਲਾ ਬਲਜੀਤ ਸਿੰਘ ਵਜੋਂ ਹੋਈ ਹੈ। ਲੜਾਈ ਦੀ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਦੀਆਂ ਦੋ ਧਿਰਾਂ ਵਿਚ ਕਿਸੇ ਗੱਲ ਤੋਂ ਲੈ ਕੇ ਵਧੀ ਤਕਰਾਰ ਲੜਾਈ ਦਾ ਰੂਪ ਧਾਰ ਗਈ ।ਇਸ ਦੌਰਾਨ ਗੋਲ਼ੀਬਾਰੀ ਵੀ ਕੀਤੀ ਗਈ। ਗੋਲ਼ੀਬਾਰੀ ਦੌਰਾਨ ਲੜਾਈ ਛੁਡਵਾਉਣ ਗਏ ਬਲਜੀਤ ਸਿੰਘ (ਉਮਰ 35 ਸਾਲ) ਨੂੰ ਗੋਲ਼ੀ ਲੱਗ ਗਈ। ਗੋਲ਼ੀ ਬਲਜੀਤ ਦੇ ਪੱਟ ਵਿੱਚ ਲੱਗੀ, ਜਿਸ ਕਰਕੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੋਜੂਦ ਲੋਕਾਂ ਵੱਲੋਂ ਉਸਨੂੰ ਤੁਰੰਤ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਵਾਰਦਾਤ ਦੀ ਖ਼ਬਰ ਲੱਗਦਿਆਂ ਹੀ ਜ਼ਿਲ੍ਹਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲ਼ੀ ਚੱਲਣ ਦੇ ਅਸਲੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ, ਪਰ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button