
ਬਠਿੰਡਾ, 5 ਜੂਨ : : ਜ਼ਿਲ੍ਹੇ ਦੇ ਕੋਟਸ਼ਮੀਰ ਪਿੰਡ ਦੀ ਪੁਲਿਸ ਚੌਕੀ ਦੇ ਇੰਚਾਰਜ ਰਾਜਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨ੍ਹੀ ਬਠਿੰਡਾ ’ਚ ਫੜ੍ਹੇ ਗਏ 80 ਹਜ਼ਾਰ ਲੀਟਰ ਈਥਾਨੌਲ ਦੇ ਮਾਮਲੇ ’ਚ ਲਾਪ੍ਰਵਾਹੀ ਵਰਤਣ ਕਾਰਨ ਇਹ ਮੁਅੱਤਲੀ ਹੋਈ ਹੈ ਪਰ ਦੂਜੇ ਪਾਸੇ ਇਸ ਕਾਰਵਾਈ ਦੀ ਪੁਸ਼ਟੀ ਕਰਦੇ ਹੋਏ ਬਠਿੰਡਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਲੋਕਾਂ ਤੋਂ ਮਿਲੀਆਂ ਸ਼ਿਕਾਇਤਾਂ ਕਾਰਨ ਸਬ ਇੰਸਪੈਕਟਰ ਨੂੰ ਮੁਅੱਤਲ ਕੀਤਾ ਗਿਆ ਹੈ।



