Punjab

ਪੁਲਿਸ ਦਾ ਨਸ਼ਿਆਂ ਵਿਰੁੱਧ ਯੁੱਧ ਜ਼ਾਰੀ, ਅੱਠ ਹੋਰ ਗਿ੍ਰਫਤਾਰ

ਤਰਨਤਾਰਨ, 25 ਮਾਰਚ-ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਅੱਠ ਹੋਰ ਲੋਕਾਂ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵੱਖ ਵੱਖ ਥਾਵਾਂ ਤੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਗੋਲੀਆਂ ਬਰਮਾਦ ਕਰਕੇ ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ। ਜਿਨ੍ਹਾਂ ਖਿਲਾਫ ਸਬੰਧਤ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ਼ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਤਰਨਤਾਰਨ ਸਬ ਡਵੀਜ਼ਨ ਦੇ ਥਾਣਾ ਸਿਟੀ ਦੀ ਪੁਲਿਸ ਨੇ ਕੋਮਲਪ੍ਰੀਤ ਸਿੰਘ ਕਾਲੂ ਪੁੱਤਰ ਸੇਵਾ ਸਿੰਘ ਵਾਸੀ ਤਰਨਤਾਰਨ ਨੂੰ ਗਿ੍ਰਫਤਾਰ ਕਰਕੇ 85 ਗੋਲੀਆਂ ਬਰਾਮਦ ਕੀਤੀਆਂ ਹਨ। ਜਦੋਂਕਿ ਥਾਣਾ ਝਬਾਲ ਦੀ ਪੁਲਿਸ ਨੇ ਦਿਲਬਾਗ ਸਿੰਘ ਗੱਜੀ ਪੁੱਤਰ ਬੀਰ ਸਿੰਘ ਵਾਸੀ ਪਿੰਡ ਕਸੇਲ ਨੂੰ ਗਿ੍ਰਫਤਾਰ ਕਰਕੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਵਲੋਟਹਾ ਦੀ ਪੁਲਿਸ ਨੇ ਪਰਵੇਜ ਸਿੰਘ ਬਾਊ ਪੁੱਤਰ ਕਾਲਾ ਸਿੰਘ ਵਾਸੀ ਪੱਤੀ ਮਲਵੀਆਂ ਦੀ ਵਲਟੋਹਾ ਨੂੰ 18 ਗ੍ਰਾਮ ਹੈਰੋਇਨ ਬਰਾਮਦ ਕਰਕੇ ਜਿਥੇ ਕਾਬੂ ਕੀਤਾ ਹੈ। ਉਥੇ ਹੀ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਦਾਸੂਵਾਲ ਨੂੰ 6 ਗ੍ਰਾਮ ਹੈਰੋਇਨ ਸਣੇ ਗਿ੍ਰਫਤਾਰ ਕੀਤਾ। ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਿਸ ਨੇ 17 ਮਾਰਚ ਨੂੰ ਦਰਜ਼ ਕੇਸ ਵਿਚ ਲੋੜੀਂਦੇ ਸਰਬਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਅਲਗੋਂ ਕੋਠੀ ਨੂੰ ਗਿ੍ਰਫਤਾਰ ਕਰਨ ਦੇ ਨਾਲ ਨਾਲ ਥਾਣਾ ਸਰਹਾਲੀ ਦੀ ਪੁਲਿਸ ਨੇ ਧਰਮਿੰਦਰ ਸਿੰਘ ਉਰਫ ਗੈਰੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਲੇਰ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ 150 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਐੱਸਐੱਸਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੀਓ ਸਟਾਫ ਤਰਨਤਾਰਨ ਦੇ ਇੰਚਾਰਜ ਸਬ ਇੰਸਪੈਕਟਰ ਗੁਰਭੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਸ਼ੇ ਦੇ ਮਾਮਲਿਆਂ ਵਿਚ ਲੋੜੀਂਦੇ ਦੋ ਮੁਲਜ਼ਮਾਂ ਜਗਦੀਪ ਸਿੰਘ ਜੋਗਾ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਜੋਣੇਕੇ ਜਿਸਦੇ ਖਿਲਾਫ ਥਾਣਾ ਹਰੀਕੇ ਵਿਚ 3 ਜੁਲਾਈ 2021 ਨੂੰ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਹੈ ਤੇ ਉਸ ਨੂੰ ਅਦਾਲਤ ਵੋਲੋਂ ਪੀਓ ਘੋਸ਼ਿਤ ਕੀਤੀ ਹੋਇਆ ਸੀ ਸਮੇਤ ਹਰਪ੍ਰੀਤ ਸਿੰਘ ਹੈਪੀ ਪੁੱਤਰ ਪ੍ਰਗਟ ਸਿੰਘ ਵਾਸੀ ਧੁੰਨ ਢਾਏ ਵਾਲਾ ਜਿਸਦੇ ਖਿਲਾਫ ਥਾਣਾ ਚਤੋਹਲਾ ਸਾਹਿਬ ਵਿਚ ਕੇਸ ਦਰਜ਼ ਸੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਨੂੰ ਵੀ ਅਦਾਲਤ ਵੱਲੋਂ ਪੀਓ ਐਲਾਨਿਆ ਜਾ ਚੁੱਕਾ ਸੀ।

Related Articles

Leave a Reply

Your email address will not be published. Required fields are marked *

Back to top button