Punjab

ਪੁਲਿਸ ਨੂੰ ਮਿਲਿਆ ਬਿਕਰਮ ਮਜੀਠੀਆ ਦਾ 7 ਦਿਨਾ ਦਾ ਰਿਮਾਂਡ

ਸਾਬਕਾ ਮੰਤਰੀ ਦੇ ਵਕੀਲ ਨੇ ਕਿਹਾ- ਰਾਜਨੀਤੀ ਤੋਂ ਪ੍ਰੇਰਿਤ ਹੈ ਮਾਮਲਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 26 ਜੂਨ : ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਕਮਾਈ ਤੋਂ ਵੱਧ ਦੌਲਤ ਇਕੱਠੀ ਕੀਤੀ ਹੈ। ਇਸ ਲਈ ਉਨ੍ਹਾਂ ਦੀਆਂ ਸਾਰੀਆਂ ਕੰਪਨੀਆਂ ਦੀ ਜਾਂਚ ਕਰਨਾ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਨੂੰ ਮੋਹਾਲੀ ਤੋਂ ਬਾਹਰ ਕੱਢਣਾ ਪਵੇਗਾ। ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦਲੀਲ ਦਿੱਤੀ ਕਿ ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਹੈ।

2 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਵਿਜੀਲੈਂਸ ਬਿਊਰੋ ਜੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਰਿਪੋਰਟ ਦਾ ਹਵਾਲਾ ਦੇ ਰਿਹਾ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।ਅਦਾਲਤ ਵਿੱਚ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ, ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਹੁਣ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ 2 ਜੁਲਾਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button