Punjab

ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੱਪਿਆ

ਪੱਟੀ, 15 ਅਗਸਤ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਅੱਡਾ ਪਿੰਡ ਜੋਤੀ ਸ਼ਾਹ ਦੇ ਕੋਲ ਗਸ਼ਤ ’ਤੇ ਸਨ। ਇਸੇ ਦੌਰਾਨ ਇਕ ਨੌਜਵਾਨ ਬਿਨਾ ਨੰਬਰ ਦੇ ਮੋਟਰਸਾਈਕਲ ਉੱਪਰ ਪਿੰਡ ਸੰਗਵਾਂ ਵੱਲੋਂ ਆਇਆ, ਜਿਸ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ਾਤ ਪੁੱਛੇ ਪਰ ਉਹ ਨਹੀਂ ਦਿਖਾ ਸਕਿਆ। ਜਾਂਚ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਏ ਜਾਣ ਕਰ ਕੇ ਉਕਤ ਨੌਜਵਾਨ ਜਿਸਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਠੱਠਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਅਗ ਲੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button