
ਮੋਗਾ, 4 ਮਾਰਚ-ਜਿਲ੍ਹਾ ਮੋਗਾ ਪੁਲਿਸ ਵੱਲੋਂ ਨਸ਼ੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੇ ਗਸ਼ਤ ਦੌਰਾਨ ਵੱਖ ਵੱਖ ਥਾਂਵਾਂ ਤੋਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਨਸ਼ੇ ਲਈ ਪ੍ਰਯੋਗ ਹੋਣ ਵਾਲੀ ਦਵਾਈ ਦੀਆਂ ਗੋਲੀਆਂ, ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਮਾਲਸਰ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸੀ ਤਾਂ ਕਸਬਾ ਸਮਾਲਸਰ ਵਿਖੇ ਸ਼ੱਕ ਦੇ ਚਲਦਿਆਂ ਇਕ ਵਿਅਕਤੀ ਸੁਖਚੈਨ ਸਿੰਘ ਉਰਫ ਸੋਨੀ ਵਾਸੀ ਪਿੰਡ ਮੱਲਕੇ ਨੂੰ ਕਾਬੂ ਕਰਕੇ ਉਸ ਪਾਸੋ 50 ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਲਲਿਹਾਂਦੀ ਦੀ ਦਾਣਾ ਮੰਡੀ ਕੋਲ ਇਕ ਵਿਅਕਤੀ ਮਨਜੀਤ ਸਿੰਘ ਵਾਸੀ ਬਸਤੀ ਸੋਢੀਆਂ ਥਾਣਾ ਮੱਖੂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਉਸ ਪਾਸੋ 40 ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤਰ੍ਹਾਂ ਥਾਣਾ ਧਰਮਕੋਟ ਦੇ ਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਧਰਮਕੋਟ ਵਿਖੇ ਸ਼ੱਕੀ ਪੁਰਸ਼ਾਂ ਦੀ ਤਲਾਸ਼ ਕਰ ਰਹੇ ਸੀ ਤਾਂ ਇਸ ਦੌਰਾਨ ਇਕ ਵਿਅਕਤੀ ਗੁਰਚਰਨ ਸਿੰਘ ਉਰਫ ਮੋਟਾ ਵਾਸੀ ਪਿੰਡ ਨੂਰਪੁਰ ਹਕੀਮਾ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਉਸ ਪਾਸੋ 100 ਖੁੱਲੀਆਂ ਗੋਲੀਆਂ ਸਮੇਤ 2500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਪੁਲਿਸ ਦੇ ਸਹਾਇਕ ਥਾਣੇਦਾਰ ਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਦੀ ਸੂਚਨਾ ਤੇ ਦੁੱਨੇਕੇ ਵਿਖੇ ਇਕ ਵਿਅਕਤੀ ਹਰਮੇਸ਼ ਸਿੰਘ ਉਰਫ ਰੇਸ਼ਮ ਵਾਸੀ ਨਾਨਕ ਨਗਰੀ ਮੋਗਾ ਨੂੰ ਕਾਬੂ ਕਰਕੇ ਉਸ ਪਾਸੋ 253 ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤਰ੍ਹਾਂ ਥਾਣਾ ਬਾਘਾਪੁਰਾਣਾ ਪੁਲਿਸ ਦੇ ਐੱਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਲੰਗੇਆਣਾ ਨਵਾਂ ਵਿਖੇ ਦੋ ਵਿਅਕਤੀਆਂ ਕਰਮਜੀਤ ਸਿੰਘ ਉਰਫ ਕਰਮੀ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਵਾਸੀ ਲੰਗੇਆਣਾ ਨਵਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 20 ਗ੍ਰਾਮ ਹੈਰੋਇਨ ਅਤੇ 2400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ ਵੱਖ ਥਾਂਵਾਂ ਤੋਂ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।



