Punjab

ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਬੱਬੂ ਦੀ ਲੱਤ ‘ਚ ਲੱਗੀ ਗੋਲ਼ੀ, ਅਸਲੇ ਤੇ ਚੋਰੀ ਦੇ ਸਕੂਟਰ ਸਣੇ ਗ੍ਰਿਫ਼ਤਾਰ

ਪਟਿਆਲਾ, 30 ਜੂਨ : ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਹੋਇਆ ਹੈ। ਐੱਸਐੱਸਪੀ ਵਰੁਣ ਸ਼ਰਮਾ ਸਰਹਿੰਦ ਰੋਡ ‘ਤੇ ਘਟਨਾ ਸਥਾਨ ‘ਤੇ ਪਹੁੰਚੇ ਅਤੇ ਮੀਡੀਆ ਨੂੰ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਉਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਕੇ ਡਕੈਤੀ ਅਤੇ ਚੋਰੀ ਦੀਆਂ 5 ਐਫਆਈਆਰ ਦਰਜ ਸਨ। ਹਾਲ ਹੀ ਦੇ ਸਮੇਂ ਦੌਰਾਨ, ਉਸਨੇ ਬੈਂਕ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਖੋਹ ਕੇ ਬੈਂਕ ਡਕੈਤੀ ਕੀਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਅੱਜ ਇੰਚਾਰਜ ਸੀਆਈਏ ਸਟਾਫ ਪ੍ਰਦੀਪ ਬਾਜਵਾ ਨੂੰ ਸਰਹਿੰਦ ਰੋਡ ਪਟਿਆਲਾ ‘ਤੇ ਉਸਦੀ ਗਤੀਵਿਧੀ ਬਾਰੇ ਗੁਪਤ ਸੂਚਨਾ ਮਿਲੀ ਸੀ ਜਦੋਂ ਉਕਤ ਦੋਸ਼ੀ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਪ੍ਰਾਪਤ ਕਰਕੇ ਵਾਪਸ ਆ ਰਿਹਾ ਸੀ ਤਾਂ ਇਸ ਨੂੰ ਸਰਹਿੰਦ ਰੋਡ ‘ਤੇ ਇੱਕ ਜਗ੍ਹਾ ਪੁਲਿਸ ਨੇ ਲਲਕਾਰਿਆ। ਇਸ ਦੌਰਾਨ ਉਸ ਨੇ ਆਪਣੀ ਗ਼ੈਰ-ਕਾਨੂੰਨੀ ਪਿਸਤੌਲ ਨਾਲ ਪੁਲਿਸ ਪਾਰਟੀ ‘ਤੇ 3 ਰਾਉਂਡ ਗੋਲ਼ੀਬਾਰੀ ਕੀਤੀ ਅਤੇ ਇੱਕ ਰਾਉਂਡ ਸੀਆਈਏ ਟੀਮ ਦੁਆਰਾ ਵਰਤੀ ਜਾ ਰਹੀ ਗੱਡੀ ‘ਤੇ ਜਾ ਵੱਜਿਆ ਪਰ ਲਾਈਵ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਦੌਰਾਨ ਬਹੁਤ ਸੰਜਮ ਦਿਖਾਉਂਦੇ ਹੋਏ ਕੁਝ ਗੋਲ਼ੀਆਂ ਚਲਾਈਆਂ ਅਤੇ ਇੱਕ ਗੋਲ਼ੀ ਉਸਦੀ ਲੱਤ ਵਿੱਚ ਲੱਗ ਗਈ। ਇਸ ਮੌਕੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਐੱਸਐੱਸਪੀ ਨੇ ਕਿਹਾ ਕਿ ਉਸਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਐੱਸਐੱਸਪੀ ਨੇ ਅੱਗੇ ਕਿਹਾ ਕਿ ਇਸ ਹਥਿਆਰ ਦੀ ਵਰਤੋਂ ਕਰਕੇ ਉਹ ਕੋਈ ਵੱਡਾ ਅਪਰਾਧ ਜਾਂ ਟਾਰਗੇਟ ਕਿਲਿੰਗ ਕਰ ਸਕਦਾ ਹੈ, ਇਸ ਬਾਰੇ ਪੁਲਿਸ ਨੂੰ ਪੁਖ਼ਤਾ ਜਾਣਕਾਰੀ ਸੀ। ਦੋਸ਼ੀ ਤੋਂ ਹਥਿਆਰਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ, ਐਸਐਸਪੀ ਨੇ ਕਿਹਾ ਕਿ ਪਿਸਤੌਲ ਗ੍ਰੇਟਾ .30 ਬੋਰ, ਮੇਡ ਇਨ ਯੂਐਸਏ, ਕੰਟਰੀ ਮੇਡ .32 ਬੋਰ ਪਿਸਤੌਲ, ਕੰਟਰੀ ਮੇਡ .32 ਬੋਰ ਰਿਵਾਲਵਰ, ਕੰਟਰੀ ਮੇਡ (ਦੇਸੀ ਕੱਟਾ)315 ਬੋਰ, ਕੰਟਰੀ ਮੇਡ (ਦੇਸੀ ਕੱਟਾ), 315 ਬੋਰ, ਕੰਟਰੀ ਮੇਡ (ਦੇਸੀ ਕੱਟਾ), 22 ਬੋਰ ਸਮੇਤ 36 ਕਾਰਤੂਸ ਅਤੇ ਉਸ ਵਲੋਂ ਪਟਿਆਲਾ ਦੇ ਤ੍ਰਿਪੜੀ ਖੇਤਰ ਤੋਂ ਚੋਰੀ ਕੀਤਾ ਇੱਕ ਸਕੂਟਰ ਵੀ ਬਰਾਮਦ ਕੀਤਾ ਗਿਆ ਹੈ। ਐੱਸਐੱਸਪੀ ਦੇ ਨਾਲ ਐੱਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button