National

ਪੁਲਿਸ ਵਲੋਂ ਗੁਰਜੀਤ ਸਿੰਘ ਨੀਲਾ ਨਲੋਆ ਘਰ ਵਿਚ ਨਜ਼ਰਬੰਦ

ਹਰਿਆਣਾ, (ਹੁਸ਼ਿਆਰਪੁਰ), 5 ਮਾਰਚ- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਜਾਂ ਘਰਾਂ ’ਚ ਨਜ਼ਰਬੰਦ ਕਰਨਾ ਬਹੁਤ ਹੀ ਮੰਦਭਾਗਾ ਹੈ, ਜਿਸ ਨਾਲ ਕਿਸਾਨਾਂ ਅੰਦਰ ਸਖ਼ਤ ਨਰਾਜ਼ਗੀ ਪੈਦਾ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਜੀਤ ਸਿੰਘ ਨੀਲਾ ਨਲੋਆ ਜਨਰਲ ਸਕੱਤਰ ਕੰਢੀ ਕਿਸਾਨ ਸੰਘਰਸ਼ ਕਮੇਟੀ ਨੇ ਘਰ ਅੰਦਰ ਨਜ਼ਰਬੰਦ ਹੋਣ ਸਮੇਂ ਕੀਤਾਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਆਗੂਆਂ ਨੂੰ ਕੱਲ੍ਹ ਰਾਤ ਦਾ ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰ ਤੇ ਨਜ਼ਰਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਅਵਾਜ਼ ਚੁੱਕਦਾ ਹੈ ਤਾਂ ਉਨ੍ਹਾਂ ’ਤੇ ਪਰਚੇ ਦਰਜ ਕਰਕੇ ਗ੍ਰਿਫ਼ਤਾਰੀ ਪਾ ਕੇ ਜੇਲ੍ਹਾਂ ’ਚ ਸੁੱਟ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੰਡੀ ਕਿਸਾਨ ਸੰਘਰਸ਼ ਕਮੇਟੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾਂਦੀ ਰਹੀ ਹੈ, ਤੇ ਹੁਣ ਵੀ ਕਿਸਾਨਾਂ ਦੇ ਮੁੱਦੇ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਧੱਕੇ ਨਾਲ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button