Punjab

ਪੂਰੇ ਪਰਿਵਾਰ ਨੂੰ ਕੈਨੇਡਾ ਦੀ ਪੀਆਰ ਦਿਵਾਉਣ ਦਾ ਝਾਂਸਾ ਦੇ ਕੇ ਕੀਤੀ 12 ਲੱਖ ਦੀ ਧੋਖਾਧੜੀ

ਦੋਸਤ ਨੇ ਹੀ ਦਿੱਤਾ ਘਟਨਾ ਨੂੰ ਅੰਜਾਮ

ਲੁਧਿਆਣਾ, 6 ਜੂਨ : ਦੋਸਤ ਅਤੇ ਉਸਦੇ ਪਰਿਵਾਰ ਨੂੰ ਕੈਨੇਡਾ ਦੀ ਪੀਆਰ ਦਵਾਉਣ ਦਾ ਝਾਂਸਾ ਦੇ ਕੇ ਇੱਕ ਵਿਅਕਤੀ ਨੇ ਉਸ ਨਾਲ 12 ਲੱਖ ਰੁਪਏ ਦੀ ਧੋਖਾਧੜੀ ਕਰ ਲਈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮਹੀਨੇ ਦੀ ਪੜਤਾਲ ਤੋਂ ਬਾਅਦ ਮੋਹਾਲੀ ਦੇ ਰਹਿਣ ਵਾਲੇ ਸਹਿਬਾਜ ਸਿੰਘ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। 6 ਮਈ 2025 ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਨਿਤੇਸ਼ ਵਿਹਾਰ ਧਾਂਦਰਾ ਰੋਡ ਦੁਗਰੀ ਦੇ ਰਹਿਣ ਵਾਲੇ ਮਨੀਸ਼ ਕੁਮਾਰ ਨੇ ਦੱਸਿਆ ਕਿ ਸਹਿਬਾਜ ਸਿੰਘ ਉਸਦਾ ਪੁਰਾਣਾ ਦੋਸਤ ਹੈ। ਕੁਝ ਸਮਾਂ ਪਹਿਲਾਂ ਮਨੀਸ਼ ਕੁਮਾਰ ਨੇ ਆਪਣੀ ਪਤਨੀ ਅਤੇ ਬੇਟੀ ਸਮੇਤ ਕੈਨੇਡਾ ਸ਼ਿਫਟ ਹੋਣ ਦਾ ਮਨ ਬਣਾਇਆ। ਇਸੇ ਦੌਰਾਨ ਮੁਲਜ਼ਮ ਸਾਹਿਬਾਜ ਸਿੰਘ ਨੇ ਉਸਨੂੰ ਆਖਿਆ ਕਿ ਉਹ ਪੂਰੇ ਪਰਿਵਾਰ ਨੂੰ ਬੜੀ ਆਸਾਨੀ ਨਾਲ ਕੈਨੇਡਾ ਦੀ ਪੀਆਰ ਦਿਵਾ ਦੇਵੇਗਾ। ਮੁਲਜ਼ਮ ਨੇ ਪੀਆਰ ਦਿਵਾਉਣ ਦਾ ਝਾਂਸਾ ਦੇ ਕੇ ਆਪਣੇ ਦੋਸਤ ਮਨੀਸ਼ ਕੋਲੋਂ ਪੂਰੇ 12 ਲੱਖ ਰੁਪਏ ਹਾਸਿ਼ਲ ਕਰ ਲਏ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਮੁਲਜ਼ਮ ਨੇ ਨਾ ਤਾਂ ਪੀਆਰ ਦਿਵਾਈ ਅਤੇ ਨਾ ਹੀ ਉਸਦੀ ਰਕਮ ਵਾਪਸ ਮੋੜੀ । ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਥਾਣਾ ਡਿਵੀਜ਼ਰ ਨੰਬਰ ਸੱਤ ਦੀ ਪੁਲਿਸ ਨੂੰ ਮੁਕਦਮਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ। ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਮਨੀਸ਼ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਰਹਿਣ ਵਾਲੇ ਸਾਹਿਬਾਜ ਸਿੰਘ ਦੇ ਖਿਲਾਫ ਧੋਖਾਧੜੀ, ਅਮਾਨਤ ਵਿੱਚ ਖਿਆਨਤ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button