Punjab

ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਬਾਦਲ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 12 ਅਪਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਵਾਏ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਜਥੇਦਾਰ ਗੜਗੱਜ ਨੇ ਸ. ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਨਾਲ ਪੁੱਜੇ ਸੀਨੀਅਰ ਅਕਾਲੀ ਆਗੂਆਂ ਨਾਲ ਪੰਥਕ ਵਿਚਾਰਾਂ ਕੀਤੀਆਂ ਅਤੇ ਸਿੱਖੀ ਪ੍ਰਤੀ ਦ੍ਰਿੜ੍ਹ ਰਹਿੰਦਿਆਂ ਸਿੱਖ ਰਹਿਤ ਮਰਿਆਦਾ ਦੀ ਰੋਸ਼ਨੀ ਵਿੱਚ ਸਮੁੱਚੇ ਪੰਥਕ ਕਾਰਜ ਕਰਨ ਲਈ ਪ੍ਰੇਰਣਾ ਕੀਤੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਬੀਰ ਸਿੰਘ ਬਾਦਲ ਤੇ ਪੁੱਜੇ ਅਕਾਲੀ ਆਗੂਆਂ ਨੂੰ ਸਿਰੋਪਾਓ ਰੂਪ ਵਿੱਚ ਸਿੱਖ ਰਹਿਤ ਮਰਿਆਦਾ ਤੇ ਧਾਰਮਿਕ ਸਾਹਿਤ ਦਿੱਤਾ।

Related Articles

Leave a Reply

Your email address will not be published. Required fields are marked *

Back to top button